ਪੰਜਾਬ ਦਾ ਇਹ ਜ਼ਿਲ੍ਹਾ ਅੱਜ ਰਹੇਗਾ ਬੰਦ! ਜਾਣੋ ਕਿਉਂ ਲਿਆ ਗਿਆ ਅਜਿਹਾ ਫ਼ੈਸਲਾ

ਪੰਜਾਬ ਦਾ ਇਹ ਜ਼ਿਲ੍ਹਾ ਅੱਜ ਰਹੇਗਾ ਬੰਦ! ਜਾਣੋ ਕਿਉਂ ਲਿਆ ਗਿਆ ਅਜਿਹਾ ਫ਼ੈਸਲਾ

ਫਾਜ਼ਿਲਕਾ : ਫਾਜ਼ਿਲਕਾ ਜ਼ਿਲ੍ਹੇ 'ਚ ਅੱਜ ਦੁਪਹਿਰ 2 ਵਜੇ ਤੱਕ ਬੰਦ ਦੀ ਕਾਲ ਦਿੱਤੀ ਗਈ ਹੈ। ਦਰਅਸਲ ਜ਼ਿਲ੍ਹੇ 'ਚ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਤੋਂ ਬਾਅਦ ਅੱਜ ਸ਼ਹਿਰ ਬੰਦ ਕਰਨ ਦਾ ਸੱਦਾ ਦਿੱਤਾ ਗਿਆ ਹੈ। ਵਪਾਰ ਮੰਡਲ ਵਲੋਂ ਇਹ ਸੱਦਾ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਵਪਾਰੀਆਂ 'ਚ ਰੋਸ ਹੈ ਕਿ ਫਾਜ਼ਿਲਕਾ ਜ਼ਿਲ੍ਹੇ 'ਚ ਰੋਜ਼ਾਨਾ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਕਾਰਨ ਵਪਾਰੀ ਅਤੇ ਆਮ ਜਨਤਾ ਬਹੁਤ ਜ਼ਿਆਦਾ ਪਰੇਸ਼ਾਨ ਹੈ। ਵਪਾਰੀਆਂ ਦਾ ਦੋਸ਼ ਹੈ ਕਿ ਪੁਲਸ ਪ੍ਰਸ਼ਾਸਨ ਵਲੋਂ ਲੋਕਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਉਨ੍ਹਾਂ ਵਲੋਂ ਅੱਜ ਜ਼ਿਲ੍ਹੇ 'ਚ ਬੰਦ ਦੀ ਕਾਲ ਦਿੱਤੀ ਗਈ ਹੈ।

ਇਸ ਦੇ ਤਹਿਤ ਅੱਜ ਸਾਰਾ ਜ਼ਿਲ੍ਹਾ ਦੁਪਹਿਰ 2 ਵਜੇ ਤੱਕ ਬੰਦ ਰੱਖਿਆ ਜਾਵੇਗਾ। ਹਾਲਾਂਕਿ ਪੁਲਸ ਦੀ ਗੱਲ ਕਰੀਏ ਤਾਂ ਪੁਲਸ ਮੁਖੀ ਐੱਸ. ਐੱਸ. ਪੀ. ਦਾ ਕਹਿਣਾ ਹੈ ਕਿ ਆਮ ਲੋਕਾਂ ਨੂੰ ਬੰਦ ਕਾਰਨ ਕਾਫੀ ਪਰੇਸ਼ਾਨੀ ਹੋ ਸਕਦੀ ਹੈ। ਇਸ ਲਈ ਉਨ੍ਹਾਂ ਦੀ ਵਪਾਰੀਆਂ ਨੂੰ ਅਪੀਲ ਹੈ ਕਿ ਉਹ ਉਨ੍ਹਾਂ ਨਾਲ ਬੈਠ ਕੇ ਇਸ ਮੁੱਦੇ 'ਤੇ ਗੱਲਬਾਤ ਕਰਨ ਅਤੇ ਇਸ ਦਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਪਾਰੀ ਉਨ੍ਹਾਂ ਨੂੰ ਜਿੱਥੇ ਮਰਜ਼ੀ ਵੀ ਸਮਾਂ ਦੇ ਦੇਣ, ਉਹ ਉਨ੍ਹਾਂ ਦੀ ਗੱਲ ਸੁਣਨ ਲਈ ਤਿਆਰ ਹਨ।

ਉਨ੍ਹਾਂ ਕਿਹਾ ਕਿ ਲੋਕਾਂ ਦੇ ਹਿੱਤ ਲਈ ਅਸੀਂ ਹਰ ਸਮੇਂ ਤਿਆਰ ਹਾਂ ਅਤੇ ਇਸ ਤਰ੍ਹਾਂ ਬੰਦ ਕਾਰਨ ਆਮ ਲੋਕਾਂ ਨੂੰ ਦਿੱਕਤਾਂ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਵਪਾਰੀ ਉਨ੍ਹਾਂ ਨੂੰ ਆਪਣੇ ਮਸਲੇ ਦੱਸਣ ਅਤੇ ਉਹ ਉਨ੍ਹਾਂ ਦੇ ਮਸਲੇ ਹੱਲ ਕਰਨ ਲਈ ਤਿਆਰ ਹਨ। ਉਨ੍ਹਾਂ ਦੱਸਿਆਂ ਕਿ ਵਪਾਰੀਆਂ ਵਲੋਂ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਮੰਗ ਪੱਤਰ ਨਹੀਂ ਦਿੱਤਾ ਗਿਆ ਅਤੇ ਵਪਾਰੀ ਉਨ੍ਹਾਂ ਨਾਲ ਆ ਕੇ ਜਦੋਂ ਮਰਜ਼ੀ ਮੁਲਾਕਾਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਅਸੀਂ ਹਰ ਤਰ੍ਹਾਂ ਨਾਲ ਵਪਾਰੀਆਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਤਿਆਰ ਹਾਂ ਅਤੇ ਆਮ ਲੋਕਾਂ ਦੀ ਸੁਰੱਖਿਆ ਸਾਡੀ ਸਭ ਤੋਂ ਪਹਿਲੀ ਤਰਜ਼ੀਹ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

Credit : www.jagbani.com

  • TODAY TOP NEWS