ਚੰਡੀਗੜ੍ਹ/ਜਲੰਧਰ-ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਪਿਛਲੇ 7 ਮਹੀਨਿਆਂ ਦੌਰਾਨ 1000 ਤੋਂ ਵੱਧ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਹਨ। ਇਹ ਜਾਣਕਾਰੀ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਦੌਰਾਨ ਦਿੱਤੀ। ਉਨ੍ਹਾਂ ਕਿਹਾ ਕਿ 2023 ’ਚ ਬਣਾਈ ਗਈ ਨੀਤੀ ਤਹਿਤ 519 ਹੋਰ ਸੀਨੀਅਰ ਕਾਮਿਆਂ, ਜਿਨ੍ਹਾਂ ਨੇ 10 ਸਾਲ ਦੀ ਸੇਵਾ ਪੂਰੀ ਕਰ ਲਈ ਹੈ ਪਰ ਜੋ ਉਮਰ ਅਤੇ ਵਿੱਦਿਅਕ ਯੋਗਤਾ ਪੂਰਾ ਨਹੀਂ ਕਰਦੇ, ਨੂੰ ਰੈਗੂਲਰ ਕਰਨ ਦਾ ਪ੍ਰਸਤਾਵ ਵਿੱਤ, ਪਰਸੋਨਲ, ਕਾਨੂੰਨੀ ਮਸ਼ੀਰ ਵਿਭਾਗ ਨੂੰ ਭੇਜਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com