ਆਤਿਸ਼ੀ ਮਾਮਲੇ 'ਚ ਦਿੱਲੀ ਦੇ ਭਾਜਪਾ ਵਿਧਾਇਕ ਖਿਲਾਫ ਜਲੰਧਰ 'ਚ FIR

ਆਤਿਸ਼ੀ ਮਾਮਲੇ 'ਚ ਦਿੱਲੀ ਦੇ ਭਾਜਪਾ ਵਿਧਾਇਕ ਖਿਲਾਫ ਜਲੰਧਰ 'ਚ FIR

ਜਲੰਧਰ : ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਅਤੇ ਵਿਧਾਇਕਾ ਆਤਿਸ਼ੀ ਦੇ ਕਥਿਤ ਵਿਵਾਦਤ ਵੀਡੀਓ ਮਾਮਲੇ 'ਚ ਪਰਚਾ ਦਰਜ ਹੋ ਗਿਆ ਹੈ। ਜਾਣਕਾਰੀ ਮਿਲੀ ਹੈ ਕਿ ਜਲੰਧਰ ਪੁਲਸ ਵੱਲੋਂ ਦਿੱਲੀ ਦੇ ਇਕ ਵਿਧਾਇਕ ਉੱਤੇ ਐੱਫਆਈਆਰ ਦਰਜ ਕੀਤੀ ਗਈ ਹੈ। 

ਇਸ ਸਬੰਧੀ ਜਲੰਧਰ ਪੁਲਸ ਕਮਿਸ਼ਨਰੇਟ ਦੇ ਬੁਲਾਰੇ ਨੇ ਦੱਸਿਆ ਕਿ 'ਆਪ' ਆਗੂ ਆਤਿਸ਼ੀ ਦੀ ਇੱਕ ਵੀਡੀਓ ਨੂੰ ਤਕਨੀਕੀ ਤੌਰ 'ਤੇ ਬਦਲ ਕੇ ਅਤੇ ਤੋੜ-ਮਰੋੜ ਕੇ ਗਲਤ ਢੰਗ ਨਾਲ ਪ੍ਰਸਾਰਿਤ ਕਰਨ ਦੇ ਮਾਮਲੇ ਵਿੱਚ ਐੱਫ.ਆਈ.ਆਰ. (FIR) ਦਰਜ ਕੀਤੀ ਗਈ ਹੈ। ਇਹ ਕਾਰਵਾਈ ਇਕਬਾਲ ਸਿੰਘ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ। ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਅਜਿਹੀਆਂ ਕਈ ਪੋਸਟਾਂ ਅਪਲੋਡ ਕੀਤੀਆਂ ਗਈਆਂ ਸਨ, ਜਿਸ ਵਿੱਚ ਆਤਿਸ਼ੀ ਨੂੰ ਕਥਿਤ ਤੌਰ 'ਤੇ ਗੁਰੂਆਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਕਰਦੇ ਹੋਏ ਦਿਖਾਇਆ ਗਿਆ ਸੀ। ਇਨ੍ਹਾਂ ਵੀਡੀਓਜ਼ ਨੂੰ ਭੜਕਾਊ ਸੁਰਖੀਆਂ ਨਾਲ ਪ੍ਰਸਾਰਿਤ ਕੀਤਾ ਜਾ ਰਿਹਾ ਸੀ। 

ਪੁਲਸ ਅਨੁਸਾਰ, ਇਸ ਵੀਡੀਓ ਕਲਿੱਪ ਦੀ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ ਗਈ ਹੈ। ਜਾਂਚ ਦੌਰਾਨ ਇਹ ਵੀਡੀਓ ਕਲਿੱਪ ਕਪਿਲ ਮਿਸ਼ਰਾ ਦੇ ਸੋਸ਼ਲ ਮੀਡੀਆ ਪਲੇਟਫਾਰਮ (X) 'ਤੇ ਸੀ। ਇਸ ਨੂੰ ਫੋਰੈਂਸਿਕ ਜਾਂਚ ਲਈ ਡਾਇਰੈਕਟਰ, ਫੋਰੈਂਸਿਕ ਸਾਇੰਸ ਲੈਬਾਰਟਰੀ, ਪੰਜਾਬ, ਐਸ.ਏ.ਐਸ. ਨਗਰ ਨੂੰ ਭੇਜਿਆ ਗਿਆ ਸੀ। ਪੁਲਸ ਬੁਲਾਰੇ ਨੇ ਦੱਸਿਆ ਕਿ 9 ਜਨਵਰੀ 2026 ਦੀ ਫੋਰੈਂਸਿਕ ਰਿਪੋਰਟ ਵਿੱਚ ਇਹ ਸਪੱਸ਼ਟ ਹੋਇਆ ਹੈ ਕਿ ਆਤਿਸ਼ੀ ਨੇ ਆਪਣੀ ਆਡੀਓ ਵਿੱਚ ਕਿਤੇ ਵੀ "ਗੁਰੂ" ਸ਼ਬਦ ਨਹੀਂ ਬੋਲਿਆ, ਜਦਕਿ ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਵਿੱਚ ਅਜਿਹਾ ਦਿਖਾਇਆ ਜਾ ਰਿਹਾ ਸੀ।ਰਿਪੋਰਟ ਮੁਤਾਬਕ, ਅਸਲ ਵਿੱਚ ਵੀਡੀਓ ਦੇ ਨਾਲ ਛੇੜਛਾੜ ਕੀਤੀ ਗਈ ਸੀ ਅਤੇ ਤਕਨੀਕ ਦੀ ਮਦਦ ਨਾਲ ਅਜਿਹੇ ਸ਼ਬਦ ਸ਼ਾਮਲ ਕੀਤੇ ਗਏ ਸਨ ਜੋ ਆਤਿਸ਼ੀ ਦੁਆਰਾ ਬੋਲੇ ਹੀ ਨਹੀਂ ਗਏ ਸਨ। 

ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਪੁਲਸ ਨੇ ਇਸ ਮਾਮਲੇ 'ਚ ਦਿੱਲੀ ਦੇ ਵਿਧਾਇਕ ਕਪਿਲ ਮਿਸ਼ਰਾ ਨੂੰ ਨਾਮਜ਼ਦ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 

Credit : www.jagbani.com

  • TODAY TOP NEWS