ਜਲੰਧਰ/ਰੋਪੜ- ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਰਾਣਾ ਬਲਾਚੌਰੀਆ ਦੇ ਮਾਮਲੇ ਵਿਚ ਵੱਡੀ ਅਪਡੇਟ ਮਿਲੀ ਹੈ। ਦਰਅਸਲ ਬਲਾਚੌਰੀਆ ਕਤਲ ਦੇ ਮਾਮਲੇ ਵਿਚ ਪੰਜਾਬ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਪੁਲਸ ਨੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵੇਂ ਸ਼ੂਟਰਾਂ ਨੂੰ ਪੱਛਮੀ ਬੰਗਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਫੜੇ ਗਏ ਸ਼ੂਟਰਾਂ ਦੀ ਪਛਾਣ ਕਰਨ ਪਾਠਕ ਤੇ ਤਰਨਦੀਪ ਸਿੰਘ ਵਜੋਂ ਹੋਈ ਹੈ। ਇਹ ਕਾਰਵਾਈ ਪੱਛਮੀ ਬੰਗਾਲ ਐੱਸ. ਟੀ. ਐੱਫ਼, ਸੈਂਟਰਲ ਏਜੰਸੀਆਂ ਦੀ ਮਦਦ ਨਾਲ ਕੀਤੀ ਗਈ ਹੈ।
ਪੰਜਾਬ ਪੁਲਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਪੰਜਾਬ, ਮਹਾਰਾਸ਼ਟਰ, ਕਰਨਾਟਕ, ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਕਾਰਵਾਈਆਂ ਦੌਰਾਨ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਵਿੱਚ ਸਿੱਕਮ ਪੁਲਸ, ਮੁੰਬਈ ਪੁਲਸ, ਪੱਛਮੀ ਬੰਗਾਲ ਸਪੈਸ਼ਲ ਟਾਸਕ ਫੋਰਸ, ਕੇਂਦਰੀ ਏਜੰਸੀਆਂ ਅਤੇ ਹਾਵੜਾ ਵਿੱਚ ਸਥਾਨਕ ਪੁਲਸ ਦੀ ਮਦਦ ਲਈ ਸੀ। ਇਸ ਤੋਂ ਇਲਾਵਾ ਵਿਦੇਸ਼ੀ ਹੈਂਡਲਰ ਅਮਰ ਖਾਬੇ ਰਾਜਪੂਤਾ ਦੇ ਨਜ਼ਦੀਕੀ ਰਿਸ਼ਤੇਦਾਰ ਆਕਾਸ਼ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ 15 ਦਸੰਬਰ 2025 ਦੀ ਸ਼ਾਮ ਨੂੰ ਮੋਹਾਲੀ ਦੇ ਸੋਹਾਣਾ ਵਿੱਚ ਟੂਰਨਾਮੈਂਟ ਦੌਰਾਨ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰ ਮੋਟਰਸਾਈਕਲ ਉੱਤੇ ਆਏ ਸਨ ਅਤੇ ਉਨ੍ਹਾਂ ਨੇ ਰਾਣਾ ਨੂੰ ਸੈਲਫੀ ਲੈਣ ਲਈ ਰੋਕਿਆ ਸੀ, ਜਿਵੇਂ ਹੀ ਉਹ ਰੁਕਿਆ ਤਾਂ ਉਸ ਉੱਤੇ ਨੇੜਿਓਂ ਫਾਇਰ ਕੀਤੇ ਗਏ ਅਤੇ ਹਮਲਾਵਰ ਮੋਟਰਸਾਈਕਲਾਂ ਉੱਤੇ ਫ਼ਰਾਰ ਹੋ ਗਏ। ਪੁਲਸ ਮੁਤਾਬਕ ਦੋ ਸ਼ੂਟਰਾਂ ਦੀ ਪਛਾਣ ਆਦਿੱਤਿਆ ਕਪੂਰ ਉਰਫ਼ ਮੱਖਣ ਅਤੇ ਅੰਮ੍ਰਿਤਸਰ ਦੇ ਕਰਨ ਪਾਠਕ ਵਜੋਂ ਹੋਈ ਸੀ, ਜੋਕਿ ਡੌਨੀ ਬੱਲ ਗੈਂਗ ਨਾਲ ਸੰਬੰਧ ਰੱਖਦੇ ਹਨ। ਪੁਲਸ ਮੁਤਾਬਕ ਵਾਰਦਾਤ ਵਿੱਚ ਦੋ ਸ਼ੂਟਰਾਂ ਸਣੇ ਕੁਲ 3 ਜਣੇ ਸ਼ਾਮਲ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com