ਪੰਜਾਬ 'ਚ ਇਕ ਹੋਰ ਐਨਕਾਊਂਟਰ, ਪੁਲਸ ਨਾਕੇ 'ਤੇ ਚੱਲੀਆਂ ਗੋਲੀਆਂ

ਪੰਜਾਬ 'ਚ ਇਕ ਹੋਰ ਐਨਕਾਊਂਟਰ, ਪੁਲਸ ਨਾਕੇ 'ਤੇ ਚੱਲੀਆਂ ਗੋਲੀਆਂ

ਚੌਗਾਵਾਂ : ਪੁਲਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਬੋਪਰਾਏ ਬਾਜ ਸਿੰਘ ਵਿਖੇ ਇਕ ਨੌਜਵਾਨ ਮਨੀਪ੍ਰਿੰਸ ਸਿੰਘ ਵਾਸੀ ਅੱਡਾ ਨੂਰਦੀ ਜ਼ਿਲ੍ਹਾ ਤਰਨਤਾਰਨ ਦੀ ਪੁਲਸ ਨਾਲ ਝੜਪ ਹੋ ਗਈ। ਇਸ ਕਾਰਵਾਈ ਵਿਚ ਮਨੀ ਪ੍ਰਿੰਸ ਨੂੰ ਜ਼ਖਮੀ ਹੋ ਗਿਆ, ਜਿਸ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਡੀ. ਅਦਿਤਿਆ ਵਾਲੀਆ ਨੇ ਦੱਸਿਆ ਕਿ ਬੀਤੇ ਦਿਨੀਂ ਪੁਲਸ ਵੱਲੋਂ ਥਾਣਾ ਕੰਬੋ ਵਿਖੇ ਇਕ ਨੌਜਵਾਨ ਲਵਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ ਜਿਸ ਦੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਸ ਦਾ ਇੱਕ ਸਾਥੀ ਮਨੀਪ੍ਰਿੰਸ ਥਾਣਾ ਲੋਪੋਕੇ ਦੇ ਏਰੀਏ ਵਿਚ ਵਾਰਦਾਤ ਨੂੰ ਅੰਜਾਮ ਦੇਣ ਲਈ ਸਰਗਰਮ ਹੈ ਜਿਸ 'ਤੇ ਪੁਲਸ ਵੱਲੋਂ ਨਾਕਾਬੰਦੀ ਕੀਤੀ ਹੋਈ ਸੀ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS