ਜਲੰਧਰ- ਪੰਜਾਬ ਵਿਚ ਪੈ ਰਹੀ ਸੰਘਣੀ ਧੁੰਦ ਦੇ ਕਾਰਨ ਆਮ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਵਿਜ਼ੀਬਿਲਟੀ ਘੱਟਣ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਦੀ ਵੱਡੀ ਭਵਿੱਖਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 20 ਜਨਵਰੀ ਤੱਕ ਤਾਜ਼ਾ ਅਪਡੇਟ ਸਾਂਝੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਅਗਲੇ ਦਿਨਾਂ ਵਿਚ ਪੰਜਾਬ ਵਿਚ ਮੀਂਹ ਅਤੇ ਗੜ੍ਹੇਮਾਰੀ ਦੀ ਸੰਭਾਵਨਾ ਵੀ ਜਤਾਈ ਗਈ ਹੈ। ਉਥੇ ਹੀ ਮੌਸਮ ਵਿਭਾਗ ਨੇ ਸੀਤ ਲਹਿਰ ਅਤੇ ਸੰਘਣੀ ਧੁੰਦ ਲਈ ਅੱਜ ਸੂਬੇ ਵਿਚ ਓਰੇਂਜ ਅਤੇ ਯੈਲੋ ਅਲਰਟ ਦਾ ਐਲਾਨ ਕੀਤਾ ਹੈ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਮੁਤਾਬਕ 17 ਜਨਵਰੀ ਤੱਕ ਮੌਸਮ ਖੁਸ਼ਕ ਰਹੇਗਾ। ਪਹਾੜਾਂ ਅਤੇ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਪੰਜਾਬ ਵਿਚ ਮੀਂਹ ਦੀ ਸਥਿਤੀ ਬਣ ਰਹੀ ਹੈ। 18 ਤੋਂ 20 ਜਨਵਰੀ ਤੱਕ ਸੂਬੇ ਦੇ ਕੁਝ ਹਿੱਸਿਆਂ ਵਿਚ ਮੀਂਹ ਪੈ ਸਕਦਾ ਹੈ। 19 ਜਨਵਰੀ ਨੂੰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਸੰਘਣੀ ਧੁੰਦ ਰਹਿਣ ਦੀ ਸੰਭਾਵਨਾ ਹੈ ਜਦਕਿ ਪਠਾਨਕੋਟ, ਹੁਸ਼ਿਆਰਪੁਰ ਤੇ ਰੂਪਨਗਰ ਵਿਚ ਕਿਤੇ-ਕਿਤੇ ਹਲਕਾ ਮੀਂਹ ਪੈ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com