ਚੰਡੀਗੜ੍ਹ : ਸੁਪਰੀਮ ਕੋਰਟ ਵਲੋਂ ਪੰਜਾਬ ਕੇਸਰੀ ਗਰੁੱਪ ਦੇ ਹੱਕ 'ਚ ਦਿੱਤੇ ਗਏ ਫ਼ੈਸਲੇ ਦਾ ਕਾਂਗਰਸ ਪਾਰਟੀ ਵਲੋਂ ਸਵਾਗਤ ਕੀਤਾ ਗਿਆ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅਦਾਲਤ ਦੇ ਇਸ ਫ਼ੈਸਲੇ ਨੂੰ ਮੀਡੀਆ ਦੀ ਆਜ਼ਾਦੀ ਦੀ ਰੱਖਿਆ ਕਰਨ ਵਾਲਾ ਦੱਸਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਸੁਪਰੀਮ ਕੋਰਟ ਦੇ ਮੀਡੀਆ ਦੀ ਆਜ਼ਾਦੀ ਦੀ ਰੱਖਿਆ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦੀ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਅਦਾਲਤ ਨੇ ਇਹ ਯਕੀਨੀ ਬਣਾਇਆ ਹੈ ਕਿ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਕੇਸਰੀ ਅਖ਼ਬਾਰ ਦੇ ਪ੍ਰਕਾਸ਼ਨ ਨੂੰ ਰੋਕ ਨਹੀਂ ਸਕਦੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com