ਜਲੰਧਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੀ ਤਾਰੀਖ਼ ਨੂੰ ਲੈ ਕੇ ਪੈਦਾ ਹੋਇਆ ਭੰਬਲਭੂਸਾ ਹੁਣ ਖ਼ਤਮ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਹੀ ਜਲੰਧਰ ਪਹੁੰਚਣਗੇ, ਜਿਸ ਦੀ ਪੁਸ਼ਟੀ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਕੀਤੀ ਗਈ ਹੈ। ਇਸ ਦੇ ਨਾਲ ਹੀ ਹੁਣ ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਡੇਰਾ ਸੱਚਖੰਡ ਬੱਲਾਂ ਤੋਂ ਵੱਡਾ ਬਿਆਨ ਸਾਹਮਣੇ ਆਇਆ ਹੈ। ਮੋਦੀ ਦੀ ਫੇਰੀ ਨੂੰ ਲੈ ਕੇ ਡੇਰਾ ਸੱਚਖੰਡ ਬੱਲਾਂ ਤੋਂ ਸੀਨੀਅਰ ਭਾਜਪਾ ਆਗੂ ਅਵਿਨਾਸ਼ ਚੰਦਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪ੍ਰੋਗਰਾਮ ਉਹੀ ਹੈ, ਜੋ ਪਹਿਲਾਂ ਸੀ।
ਉਨ੍ਹਾਂ ਕਿਹਾ ਕਿ ਥੋੜ੍ਹੀ ਦੇਰ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਵਿਚ ਤਬਦੀਲੀ ਹੋਣ ਦੀ ਖ਼ਬਰ ਸਾਹਮਣੇ ਆਈ ਸੀ, ਜੋਕਿ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਣਕਾਰੀ ਹਾਸਲ ਕੀਤੀ ਗਈ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ 1 ਫਰਵਰੀ ਨੂੰ ਹੀ ਜਲੰਧਰ ਆਉਣਗੇ ਅਤੇ ਡੇਰਾ ਸਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। ਉਨ੍ਹਾਂ ਵੱਲੋਂ ਅਪੀਲ ਕੀਤੀ ਗਈ ਹੈ ਕਿ ਲੋਕ ਕਿਸੇ ਤਰ੍ਹਾਂ ਦੇ ਭੰਬਲਭੂਸੇ ਵਿਚ ਨਾ ਪੈਣ। 1 ਫਰਵਰੀ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਨੂੰ ਲੈ ਕੇ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com