ਪੁਲਸ ਵੱਲੋਂ ਦਰਬਾਰ ਸਾਹਿਬ 'ਚੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ 'ਤੇ SGPC ਦਾ ਵੱਡਾ ਬਿਆਨ

ਪੁਲਸ ਵੱਲੋਂ ਦਰਬਾਰ ਸਾਹਿਬ 'ਚੋਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ 'ਤੇ SGPC ਦਾ ਵੱਡਾ ਬਿਆਨ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਤੇ ਕੱਲ੍ਹ ਪੰਜਾਬ ਪੁਲਸ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਦੋ ਵਿਅਕਤੀਆਂ ਨੂੰ ਚੁੱਕੇ ਜਾਣ ਦੀ ਹਰਕਤ ’ਤੇ ਪ੍ਰਤੀਕਰਮ ਦਿੰਦਿਆਂ ਇਸ ਨੂੰ ਪੁਲਸ ਦੀ ਆਪਮੁਹਾਰੀ ਕਾਰਵਾਈ ਅਤੇ ਪ੍ਰਬੰਧਾਂ ’ਚ ਦਖ਼ਲ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਆਉਂਦੀਆਂ ਹਨ। ਪ੍ਰਬੰਧਕਾਂ ਨੂੰ ਬਿਨਾਂ ਕਿਸੇ ਜਾਣਕਾਰੀ ਦਿੱਤੇ ਪੁਲਸ ਵੱਲੋਂ ਕਿਸੇ ਨੂੰ ਹਿਰਾਸਤ ਵਿਚ ਲਏ ਜਾਣ ਦੀ ਕਾਰਵਾਈ ਅਣਉਚਿੱਤ ਅਤੇ ਸੰਗਤਾਂ ਦੀਆਂ ਭਾਵਨਾਵਾਂ ਦੇ ਵਿਰੁੱਧ ਹੈ। 

ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਸਿੱਖ ਸੰਗਤਾਂ ਦੀ ਆਸਥਾ ਦਾ ਕੇਂਦਰ ਹੈ, ਜਿਥੇ ਪੁਲਸ ਨੂੰ ਅਜਿਹੀ ਹਰਕਤ ਕਰਨ ਦੀ ਖੁੱਲ੍ਹ ਨਹੀਂ ਦਿੱਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਬੀਤੇ ਕੱਲ੍ਹ ਪੁਲਸ ਕਾਰਵਾਈ ਦੀ ਸ਼੍ਰੋਮਣੀ ਕਮੇਟੀ ਜਾਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੂੰ ਕੋਈ ਸੂਚਨਾ ਨਹੀਂ ਦਿੱਤੀ ਗਈ। ਜੇਕਰ ਕਿਸੇ ਵਿਅਕਤੀ ਨੂੰ ਕਿਸੇ ਦੋਸ਼ ਤਹਿਤ ਹਿਰਾਸਤ ਵਿਚ ਲੈਣ ਦੀ ਲੋੜ ਸੀ ਤਾਂ ਸ਼੍ਰੋਮਣੀ ਕਮੇਟੀ ਨਾਲ ਸੰਪਰਕ ਕਰਨਾ ਚਾਹੀਦਾ ਸੀ। ਉਨ੍ਹਾਂ ਆਖਿਆ ਕਿ ਪੁਲਸ ਦੀ ਹਰਕਤ ਸਬੰਧੀ ਪ੍ਰਬੰਧਕੀ ਤੌਰ ’ਤੇ ਜਾਂਚ ਪੜਤਾਲ ਕੀਤੀ ਜਾ ਰਹੀ ਹੈ, ਜਿਸ ਦੀ ਰਿਪੋਰਟ ਕਾਰਜਕਾਰਨੀ ਕਮੇਟੀ ਨੂੰ ਸੌਂਪੀ ਜਾਵੇਗੀ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS