ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਭਾਾਜਪਾ ਦੀ ਕੋਰ ਗਰੁੱਪ ਦੀ ਅਹਿਮ ਬੈਠਕ ਤੋਂ ਬਾਅਦ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸੂਬਾ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਪ੍ਰਤੀ ਪਿਆਰ ਵਿਖਾਉਣ ਲਈ ਧੰਨਵਾਦ ਕੀਤਾ ਹੈ।
ਅਸ਼ਵਨੀ ਸ਼ਰਮਾ ਵੱਲੋਂ ਪ੍ਰਧਾਨ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀ ਜਯੰਤੀ ਮੌਕੇ ਬੱਲਾਂ ਵਿਖੇ ਡੇਰੇ ਵਿੱਚ ਆ ਕੇ ਮੱਥਾ ਟੇਕਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਗਈ। ਸ਼ਰਮਾ ਨੇ ਕਿਹਾ ਕਿ ਇਹ ਪ੍ਰਧਾਨ ਮੰਤਰੀ ਦੇ ਧਾਰਮਿਕ ਪੱਖ ਅਤੇ ਪੰਜਾਬ ਪ੍ਰਤੀ ਉਨ੍ਹਾਂ ਦੇ ਸਨੇਹ ਅਤੇ ਪ੍ਰੇਮ ਨੂੰ ਦਰਸਾਉਂਦਾ ਹੈ। ਪੰਜਾਬ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਏ ਗਏ 'ਪ੍ਰਹਾਰ ਮਿਸ਼ਨ' ਦਾ ਕੋਈ ਅਸਰ ਵਿਖਾਈ ਨਹੀਂ ਦੇ ਰਿਹਾ। ਇਸ ਦੇ ਉਲਟ ਸੂਬੇ ਵਿੱਚ ਧਮਕੀਆਂ ਵਧ ਗਈਆਂ ਹਨ ਅਤੇ ਪੁਲਸ ਕਰਮਚਾਰੀਆਂ ਦਾ ਕਤਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਜਲੰਧਰ 'ਚ ਹੋਏ ਅਲਰਟ ਅਤੇ ਮਿਲੀਆਂ ਧਮਕੀਆਂ ਨੇ ਸੁਰੱਖਿਆ ਪ੍ਰਬੰਧਾਂ ਦੀ ਪੋਲ ਖੋਲ੍ਹ ਦਿੱਤੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੌਜੂਦਾ ਸਰਕਾਰ ਆਮ ਮਨੁੱਖ ਨੂੰ ਸੁਰੱਖਿਆ ਦੇਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਇਸ ਦੌਰਾਨ ਉਨ੍ਹਾਂ ਪੰਜਾਬ ਕੇਸਰੀ ਗਰੁੱਪ 'ਤੇ ਮਾਨ ਸਰਕਾਰ ਵੱਲੋਂ ਕੀਤੇ ਗਏ ਹਮਲੇ ਨੂੰ ਲੈ ਕੇ ਬੋਲਦੇ ਹੋਏ ਕਿਹਾ ਪੰਜਾਬ ਕੇਸਰੀ ਗਰੁੱਪ 'ਤੇ ਸੂਬਾ ਸਰਕਾਰ ਵੱਲੋਂ ਕੀਤੀ ਤਾਨਾਸ਼ਾਹੀ ਹੀ ਭਗਵੰਤ ਮਾਨ ਸਰਕਾਰ ਦੇ ਪਤਨ ਦਾ ਕਾਰਨ ਬਣੇਗੀ। ਇਸ ਦੌਰਾਨ ਉਨ੍ਹਾਂ ਪੰਜਾਬ ਦੀਆਂ ਨਾਮਵਰ ਸ਼ਖ਼ਸੀਅਤਾਂ ਜਿਵੇਂ ਕਿ ਸੰਤ ਨਿਰੰਜਨ ਦਾਸ ਜੀ, ਕ੍ਰਿਕਟ ਕਪਤਾਨ ਹਰਮਨਪ੍ਰੀਤ ਕੌਰ, ਹਰਪ੍ਰੀਤ ਅਤੇ ਹਾਕੀ ਖਿਡਾਰੀ ਬਲਦੇਵ ਸਿੰਘ ਨੂੰ ਪਦਮ ਸ਼੍ਰੀ ਸਨਮਾਨਾਂ ਵਿੱਚ ਸਥਾਨ ਦੇਣ ਲਈ ਵੀ ਪ੍ਰਧਾਨ ਮੰਤਰੀ ਦਾ ਸ਼ੁਕਰੀਆ ਅਦਾ ਕੀਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com