ਵੈੱਬ ਡੈਸਕ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰੀ ਜਗਤ ਦੀ ਉੱਘੀ ਸ਼ਖਸੀਅਤ ਅਤੇ ਪਦਮ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਨੂੰ ਉਨ੍ਹਾਂ ਦੇ 94ਵੇਂ ਜਨਮ ਦਿਨ 'ਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ ਹਨ। ਇਸ ਮੌਕੇ ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਅਤੇ ਚੋਪੜਾ ਜੀ ਦੇ ਲੰਬੇ ਅਤੇ ਸਿਹਤਮੰਦ ਜੀਵਨ ਲਈ ਅਰਦਾਸ ਕੀਤੀ।
ਸੁਖਬੀਰ ਸਿੰਘ ਬਾਦਲ ਨੇ ਵਿਜੇ ਕੁਮਾਰ ਚੋਪੜਾ ਜੀ ਨੂੰ ਪੱਤਰਕਾਰੀ ਦੇ ਖੇਤਰ ਵਿੱਚ ਇੱਕ "ਮਹਾਨ ਆਈਕਨ" ਦੱਸਿਆ। ਉਨ੍ਹਾਂ ਕਿਹਾ ਕਿ ਚੋਪੜਾ ਜੀ ਆਪਣੇ ਮੀਡੀਆ ਸਮੂਹ — ਪੰਜਾਬ ਕੇਸਰੀ/ਜਗਬਾਣੀ ਰਾਹੀਂ ਹਮੇਸ਼ਾ ਪ੍ਰੈੱਸ ਦੀ ਆਜ਼ਾਦੀ ਲਈ ਇੱਕ ਮਜ਼ਬੂਤ ਥੰਮ੍ਹ ਬਣੇ ਰਹੇ ਹਨ। ਪੱਤਰਕਾਰੀ ਦੇ ਖੇਤਰ ਵਿੱਚ ਉਨ੍ਹਾਂ ਦਾ ਯੋਗਦਾਨ ਦੇਸ਼ ਅਤੇ ਖਾਸ ਕਰਕੇ ਪੰਜਾਬ ਲਈ ਬੇਮਿਸਾਲ ਹੈ। ਉਨ੍ਹਾਂ ਨੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਵਿਜੇ ਕੁਮਾਰ ਚੋਪੜਾ ਜੀ ਇਸੇ ਤਰ੍ਹਾਂ ਪੱਤਰਕਾਰੀ ਦੇ ਰਾਹੀਂ ਸਮਾਜ ਦੀ ਸੇਵਾ ਕਰਦੇ ਰਹਿਣ ਅਤੇ ਉਨ੍ਹਾਂ ਨੂੰ ਚੰਗੀ ਸਿਹਤ ਤੇ ਲੰਬੀ ਉਮਰ ਦੀ ਬਖਸ਼ਿਸ਼ ਹੋਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com