'ਭਗਵੰਤ ਮਾਨ ਦੇ ਝੂਠ ਹੋਏ ਬੇਨਕਾਬ...' ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਹਰਸਿਮਰਤ ਕੌਰ ਬਾਦਲ ਦਾ ਬਿਆਨ

'ਭਗਵੰਤ ਮਾਨ ਦੇ ਝੂਠ ਹੋਏ ਬੇਨਕਾਬ...' ਮਜੀਠੀਆ ਨੂੰ ਜ਼ਮਾਨਤ ਮਿਲਣ 'ਤੇ ਹਰਸਿਮਰਤ ਕੌਰ ਬਾਦਲ ਦਾ ਬਿਆਨ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਮਗਰੋਂ ਐਕਸ 'ਤੇ ਗੁਰਬਾਣੀ ਦੀਆਂ ਤੁਕ 'ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ ॥' ਲਿਖ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤੰਜ ਕੱਸਦਿਆਂ ਕਿਹਾ ਕਿ 'ਸੱਚ ਦੀ ਹੋਈ ਜਿੱਤ, ਭਗਵੰਤ ਮਾਨ ਦੇ ਝੂਠ ਹੋਏ ਬੇਨਕਾਬ' । ਇਸ ਦੇ ਨਾਲ ਹੀ ਉਨ੍ਹਾਂ ਨੇ ਇਕ ਵਕੀਲ ਦੀ ਵੀਡੀਓ ਵੀ ਸਾਂਝੀ ਕੀਤੀ ਹੈ। ਸਾਂਝੀ ਕੀਤੀ ਵੀਡੀਓ 'ਚ ਵਕੀਲ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਦਰਜ ਮਾਮਲਿਆਂ ਨੂੰ ਲੈ ਕੇ ਸਰਕਾਰ ਦੀ ਕਾਰਵਾਈ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ ਵੀਡੀਓ ਰਾਹੀਂ ਵਕੀਲ ਵੱਲੋਂ ਦਾਅਵਾ ਕੀਤਾ ਹੈ ਕਿ ਮਜੀਠੀਆ ਵਿਰੁੱਧ ਚੱਲ ਰਹੇ ਕੇਸਾਂ ਵਿੱਚ ਸੱਚਾਈ ਦੀ ਘਾਟ ਹੈ ਅਤੇ ਇਸੇ ਕਾਰਨ ਅਦਾਲਤ ਵੱਲੋਂ ਜ਼ਮਾਨਤ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਈ ਵਾਰ ਰੇਡਾਂ ਕੀਤੀਆਂ ਗਈਆਂ, ਪਰ ਉਨ੍ਹਾਂ ਦੇ ਘਰੋਂ ਪੰਜ ਰੁਪਏ ਤੱਕ ਬਰਾਮਦ ਨਹੀਂ ਹੋਏ। ਇਹ ਵੀ ਸਪੱਸ਼ਟ ਕੀਤਾ ਗਿਆ ਕਿ ਜਿਸ ਡਰੱਗ ਕੇਸ ਦੀ ਗੱਲ ਕੀਤੀ ਜਾ ਰਹੀ ਸੀ, ਉਸ ਵਿੱਚ ਕੋਈ ਡਰੱਗ ਨਹੀਂ ਮਿਲੀ ਤੇ ਫਿਰ ਹਜ਼ਾਰ ਏਕੜ ਕਿੱਥੇ ਗਏ, ਅੱਜ ਪੰਜਾਬ ਸਰਕਾਰ ਜਵਾਬ ਦੇਵੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS