ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ

ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ

ਜਲੰਧਰ: ਪੰਜਾਬ 'ਚ ਇਕ ਵਾਰ ਫ਼ਿਰ ਧੁੰਦ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਅੱਜ ਸਵੇਰੇ ਪੰਜਾਬ ਦੇ ਖੁੱਲ੍ਹੇ ਇਲਾਕਿਆਂ ਵਿਚ ਧੁੰਦ ਕਾਰਨ ਆਵਾਜਾਈ ਪ੍ਰਭਾਵਿਤ ਰਹੀ। ਵਿਭਾਗ ਵੱਲੋਂ ਅੱਜ ਪੰਜਾਬ ਦੇ 15 ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਉੱਥੇ ਹੀ ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ ਹਲਕੀ ਗਿਰਾਵਟ ਵੀ ਦਰਜ ਕੀਤੀ ਗਈ ਹੈ। ਇਸ ਵਿਚਾਲੇ ਵਿਭਾਗ ਨੇ 9 ਫ਼ਰਵਰੀ ਨੂੰ ਸੂਬੇ ਦੇ ਟਾਂਵੇਂ-ਟਾਂਵੇਂ ਇਲਾਕਿਆਂ ਵਿਚ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ ਉਦੋਂ ਤਕ ਮੌਸਮ ਸਾਫ਼ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। 

PunjabKesari

ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਅੱਜ ਸੂਬੇ ਦੇ 15 ਜ਼ਿਲ੍ਹਿਆਂ ਲਈ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਪਟਿਆਲਾ, ਬਰਨਾਲਾ, ਮਾਨਸਾ, ਫਾਜ਼ਿਲਕਾ, ਫਿਰੋਜ਼ਪੁਰ, ਫ਼ਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਸ਼ਾਮਲ ਹਨ। 

PunjabKesari

ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਘੱਟੋ-ਘੱਟ ਤਾਪਮਾਨ ਵਿਚ 1 ਤੋਂ 4 ਡਿਗਰੀ ਤਕ ਗਿਰਾਵਟ ਦਰਜ ਕੀਤੀ ਗਈ ਹੈ। ਸਭ ਤੋਂ ਘੱਟ ਤਾਪਮਾਨ (4.6 ਡਿਗਰੀ) ਅੰਮ੍ਰਿਤਸਰ ਵਿਚ ਦਰਜ  ਕੀਤਾ ਗਿਆ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਹੀ ਤਾਪਮਾਨ 9 ਡਿਗਰੀ ਤੋਂ ਹੇਠਾਂ ਹੀ ਦਰਜ ਕੀਤਾ ਗਿਆ ਹੈ, ਜਿਸ ਕਾਰਨ ਸਵੇਰ-ਸ਼ਾਮ ਦੀ ਠੰਡ ਦਾ ਦੌਰ ਜਾਰੀ ਹੈ।

PunjabKesari

ਇਸੇ ਤਰ੍ਹਾਂ ਵੱਧ ਤੋਂ ਵੱਧ ਤਾਪਮਾਨ ਵਿਚ ਵੀ ਹਲਕੀ ਗਿਰਾਵਟ ਦਰਜ ਕੀਤੀ ਗਈ ਹੈ। ਸਭ ਤੋਂ ਵੱਧ ਤਾਪਮਾਨ (22.4 ਡਿਗਰੀ) ਮਾਨਸਾ ਵਿਚ ਦਰਜ ਕੀਤਾ ਗਿਆ। ਵਿਭਾਗ ਮੁਤਾਬਕ ਅਗਲੇ 2 ਦਿਨਾਂ ਤਕ ਤਾਪਮਾਨ ਵਿਚ ਜ਼ਿਆਦਾ ਬਦਲਾਅ ਆਉਣ ਦੇ ਆਸਾਰ ਨਹੀਂ ਹਨ। 

PunjabKesari

Credit : www.jagbani.com

  • TODAY TOP NEWS