ਅੰਮ੍ਰਿਤਸਰ-ਥਾਣਾ ਸਲਤਾਨਵਿੰਡ ਦੇ ਅਧੀਨ ਆਉਂਦੇ ਕੋਟ ਮਿੱਤ ਸਿੰਘ ਇਲਾਕੇ ਵਿਚ ਬੀਤੀ ਦੇਰ ਸ਼ਾਮ ਪਤੰਗਬਾਜ਼ੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਵਿਵਾਦ ਹਿੰਸਕ ਝੜਪ ਵਿਚ ਤਬਦੀਲ ਹੋ ਗਿਆ। ਦੋਹਾਂ ਪਾਸਿਆਂ ਵੱਲੋਂ ਇੱਟਾਂ-ਰੋੜੇ ਚਲਾਏ ਗਏ, ਜਿਸ ਕਾਰਨ ਕੁਝ ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ’ਤੇ ਪਹੁੰਚੀ ਅਤੇ ਸਥਿਤੀ ’ਤੇ ਕਾਬੂ ਪਾਇਆ। ਇਸ ਦੌਰਾਨ ਇਕ ਧਿਰ ਵੱਲੋਂ ਫਾਇਰਿੰਗ ਕਰਨ ਦੇ ਵੀ ਦੋਸ਼ ਲਗਾਏ ਗਏ ਹਨ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਖੰਗਾਲੀ ਜਾ ਰਹੀ ਹੈ।
ਇਕ ਧਿਰ ਦੇ ਲਖਵਿੰਦਰ ਸਿੰਘ ਨੇ ਦੱਸਿਆ ਕਿ ਪਤੰਗਬਾਜ਼ੀ ਨੂੰ ਲੈ ਕੇ ਤਿੰਨ-ਚਾਰ ਦਿਨ ਪਹਿਲਾਂ ਵੀ ਦੋਹਾਂ ਧਿਰਾਂ ਵਿਚਾਲੇ ਬਹਿਸ ਅਤੇ ਝਗੜਾ ਹੋਇਆ ਸੀ, ਜਿਸ ਸਬੰਧੀ ਸਬੰਧਤ ਪੁਲਸ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਗਈ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਜੇਕਰ ਪੁਲਸ ਸਮੇਂ ਸਿਰ ਕਾਰਵਾਈ ਕਰਦੀ ਤਾਂ ਸੋਮਵਾਰ ਸ਼ਾਮ ਦੀ ਇਹ ਘਟਨਾ ਨਾ ਵਾਪਰਦੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਭਤੀਜੇ ’ਤੇ ਦੋਬਾਰਾ ਹਮਲਾ ਕੀਤਾ ਗਿਆ ਅਤੇ ਦੂਜੀ ਧਿਰ ਵੱਲੋਂ ਫਾਇਰਿੰਗ ਵੀ ਕੀਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com