ਸੁਖਬੀਰ ਸਿੰਘ ਬਾਦਲ ਨੇ ਸੱਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ

ਸੁਖਬੀਰ ਸਿੰਘ ਬਾਦਲ ਨੇ ਸੱਦੀ ਕੋਰ ਕਮੇਟੀ ਦੀ ਅਹਿਮ ਮੀਟਿੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਇਹ ਮੀਟਿੰਗ ਭਲਕੇ 5 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਵੇਗੀ। ਇਸ ਮੀਟਿੰਗ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਦੱਸ ਦਈਏ ਕਿ ਬਿਕਰਮ ਮਜੀਠੀਆ ਦੀ ਜ਼ਮਾਨਤ ਤੋਂ ਬਾਅਦ ਅਕਾਲੀ ਦਲ ਦੀ ਇਹ ਪਹਿਲੀ ਮੀਟਿੰਗ ਹੈ ਅਤੇ ਪਾਰਟੀ ਸੂਤਰਾਂ ਦਾ ਆਖਣਾ ਹੈ ਕਿ ਬਿਕਰਮ ਮਜੀਠੀਆ ਵੀ ਇਸ ਅਹਿਮ ਮੀਟਿੰਗ ਵਿਚ ਸ਼ਾਮਲ ਹੋ ਸਕਦੇ ਹਨ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS