ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ Alert

ਪੰਜਾਬ 'ਚ ਚੱਲਣਗੀਆਂ ਤੇਜ਼ ਹਵਾਵਾਂ! 8 ਫਰਵਰੀ ਤੱਕ ਮੌਸਮ ਦੀ ਪੜ੍ਹੋ ਤਾਜ਼ਾ ਅਪਡੇਟ, ਇਨ੍ਹਾਂ ਜ਼ਿਲ੍ਹਿਆਂ 'ਚ Alert

ਜਲੰਧਰ- ਪੰਜਾਬ ਵਿਚ ਹੌਲੀ-ਹੌਲੀ ਸਰਦੀ ਦਾ ਦੌਰ ਖ਼ਤਮ ਹੋਣ ਲੱਗਾ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਤਾਜ਼ਾ ਅਪਡੇਟ ਸਾਂਝੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 8 ਫਰਵਰੀ ਤੱਕ ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਤਾਜ਼ਾ ਅਪਡੇਟ ਵਿਚ ਸੂਬੇ ਵਿਚ ਕੁਝ ਜ਼ਿਲ੍ਹਿਆਂ ਵਿਚ ਸੀਤ ਲਹਿਰ ਦਾ ਯੈਲੋ ਅਲਰਟ ਜਾਰੀ ਤੀਤਾ ਗਿਆ ਹੈ। 10 ਜ਼ਿਲ੍ਹਿਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। 

ਇਨ੍ਹਾਂ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦਾ ਯੈਲੋ ਅਲਰਟ
ਅੱਜ ਸ਼ਾਮ ਨੂੰ ਸੰਘਣੀ ਧੁੰਦ ਦਾ ਕਹਿਰ ਵੇਖਣ ਨੂੰ ਮਿਲੇਗਾ। ਇਨ੍ਹਾਂ 10 ਜ਼ਿਲ੍ਹਿਆਂ ਵਿਚ ਤਰਨਤਾਰਨ, ਕਪੂਰਥਲਾ, ਜਲੰਧਰ, ਮਾਨਸਾ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਸ਼ਾਮਲ ਹਨ। ਹਾਲਾਂਕਿ ਹਾਈਵੇਅ 'ਤੇ ਅੰਮ੍ਰਿਤਸਰ ਤੋਂ ਅੰਬਾਲਾ ਤੇ ਅੰਬਾਲਾ ਤੋਂ ਦਿੱਲੀ ਜਾਣ ਵਾਲੇ ਲੋਕਾਂ ਨੂੰ ਪੂਰੇ ਰਸਤੇ ਅੰਸ਼ਿਕ ਤੌਰ 'ਤੇ ਬੱਦਲਵਾਈ ਦਾ ਸਾਹਮਣਾ ਕਰਨਾ ਪੈ ਸਕਦਾ ਹੈ। 

PunjabKesari

ਮੌਸਮ ਸੁੱਕਾ ਰਹਿਣ ਦੀ ਜਤਾਈ ਗਈ ਸੰਭਾਵਨਾ
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਮੌਸਮ ਸੁੱਕਾ ਰਹਿਣ ਦੀ ਪੂਰੀ ਸੰਭਾਵਨਾ ਹੈ। ਅਗਲੇ 48 ਘੰਟਿਆਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਆਵੇਗਾ। 5, 6, 7 ਅਤੇ 8 ਫਰਵਰੀ ਲਈ ਮੌਸਮ ਵਿਭਾਗ ਵੱਲੋਂ ਫਿਲਹਾਲ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਇਨ੍ਹਾਂ ਤਾਰੀਖ਼ਾਂ ਦੌਰਾਨ ਮੌਸਮ ਸੁੱਕਾ ਹੀ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।  ਉਥੇ ਹੀ ਜੇਕਰ ਸੂਬੇ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ 'ਚ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਹਾਲਾਂਕਿ ਇਹ ਆਮ ਦੇ ਨੇੜੇ ਹੈ। ਸਭ ਤੋਂ ਘੱਟ 3.6 ਡਿਗਰੀ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ। ਮੌਸਮ ਮਾਹਿਰਾਂ ਦਾ ਮੰਨਣਾ ਹੈ ਕਿ ਠੰਡ ਦਾ ਪੀਕ ਸਮਾਂ ਲੰਘ ਚੁੱਕਾ ਹੈ ਅਤੇ ਹੁਣ ਹੌਲੀ-ਹੌਲੀ ਗਰਮੀ ਵਧੇਗੀ। ਜੇਕਰ ਗੱਲ ਕੀਤੀ ਜਾਵੇ ਤਾਂ 5 ਅਤੇ 6 ਫਰਵਰੀ ਨੂੰ ਸੂਬੇ ਦੇ ਕੁਝ ਹਿੱਸਿਆਂ ਵਿਚ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਅਤੇ ਘੱਟੋ-ਘੱਟ ਤਾਪਮਾਨ ਵਿਚ ਵੱਡਾ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ।

PunjabKesari

ਇਸ ਹਫ਼ਤੇ ਤਾਪਮਾਨ 20 ਡਿਗਰੀ ਤੱਕ ਰਹਿਣ ਦੀ ਸੰਭਾਵਨਾ 
ਮੌਸਮ ਵਿਭਾਗ ਮੁਤਾਬਕ ਸੂਬੇ ਦੇ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 16 ਤੋਂ 18 ਡਿਗਰੀ ਸੈਲਸੀਅਸ ਦਰਮਿਆਨ ਰਹਿਣ ਦੀ ਸੰਭਾਵਨਾ ਹੈ। ਜਦਕਿ ਸੂਬੇ ਦੇ ਬਾਕੀ ਹਿੱਸਿਆਂ 'ਚ ਇਹ 18 ਤੋਂ 20 ਡਿਗਰੀ ਸੈਲਸੀਅਸ ਤੱਕ ਰਹਿ ਸਕਦਾ ਹੈ। ਇਸ ਹਫ਼ਤੇ ਦੌਰਾਨ ਸੂਬੇ 'ਚ ਵੱਧ ਤੋਂ ਵੱਧ ਤਾਪਮਾਨ ਆਮ ਦੇ ਨੇੜੇ ਹੀ ਰਹਿਣ ਦੀ ਉਮੀਦ ਹੈ, ਜਦਕਿ ਘੱਟੋ-ਘੱਟ ਤਾਪਮਾਨ 4 ਤੋਂ 6 ਡਿਗਰੀ ਸੈਲਸੀਅਸ ਦਰਮਿਆਨ ਰਹੇਗਾ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS