ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ

ਜਨਵਰੀ ਮਹੀਨੇ 'ਚ ਹੋਏ ਲਗਭਗ 25 ਕਤਲ! CM ਭਗਵੰਤ ਮਾਨ ਦੇਵੇ ਅਸਤੀਫ਼ਾ: ਸੁਖਬੀਰ ਬਾਦਲ

ਜਲੰਧਰ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਮੌਜੂਦਾ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ 'ਆਪ' ਦੀ 'ਜ਼ੀਰੋ ਡਰ' ਵਾਲੀ ਸਰਕਾਰ ਦੇ ਰਾਜ 'ਚ ਪੰਜਾਬ ਲਹੂ-ਲੁਹਾਣ ਹੋ ਰਿਹਾ ਹੈ ਅਤੇ ਹੁਣ ਤਾਂ ਹਾਲਾਤ ਅਜਿਹੇ ਬਣ ਗਏ ਹਨ ਕਿ ਖ਼ੁਦ ਸੱਤਾਧਾਰੀ ਪਾਰਟੀ ਦੇ ਆਗੂ ਵੀ ਸੁਰੱਖਿਅਤ ਨਹੀਂ ਹਨ। ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। 

PunjabKesari

ਉਨ੍ਹਾਂ ਨੇ ਜਲੰਧਰ 'ਚ ਮਾਡਲ ਟਾਊਨ ਦੇ ਗੁਰਦੁਆਰਾ ਸਾਹਿਬ ਦੇ ਬਾਹਰ 'ਆਪ' ਆਗੂ ਲੱਕੀ ਓਬਰਾਏ ਦੇ ਦਿਨ-ਦਿਹਾੜੇ ਹੋਏ ਕਤਲ ਬਾਰੇ ਬੋਲਦੇ ਕਿਹਾ ਕਿ ਇਹ ਘਟਨਾ ਸੂਬੇ ਵਿੱਚ ਫੈਲੀ ਅਰਾਜਕਤਾ ਦੀ ਮਿਸਾਲ ਹੈ। ਸੁਖਬੀਰ ਬਾਦਲ ਮੁਤਾਬਕ ਸਾਲ ਦੇ ਪਹਿਲੇ ਹਫ਼ਤੇ ਵਿਚ ਹੋਏ 9 ਕਤਲਾਂ ਤੋਂ ਬਾਅਦ ਜਨਵਰੀ 2026 'ਚ ਹੀ ਲਗਭਗ 25 ਕਤਲ ਹੋਏ ਹਨ। 

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS