ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ

ਜਲੰਧਰ 'ਚ ਗੋਲ਼ੀਆਂ ਮਾਰ ਕਤਲ ਕੀਤੇ ਲੱਕੀ ਓਬਰਾਏ ਦੇ ਚਾਚੇ ਨੇ ਕੀਤੇ ਵੱਡੇ ਖ਼ੁਲਾਸੇ

ਜਲੰਧਰ- ਜਲੰਧਰ ਦੇ ਮਾਡਲ ਟਾਊਨ ਵਿਚ ਗੁਰਦੁਆਰਾ ਸਾਹਿਬ ਦੇ ਬਾਹਰ ਇਕ ਥਾਰ ਚਾਲਕ  'ਆਪ' ਆਗੂ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਲੱਕੀ ਓਬਰਾਏ ਵਜੋਂ ਹੋਈ। ਮਿਲੀ ਜਾਣਕਾਰੀ ਮੁਤਾਬਕ ਲੱਕੀ ਸਵੇਰੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਲਈ ਗਏ ਸਨ ਅਤੇ ਜਦੋਂ ਗੁਰਦੁਆਰਾ ਸਾਹਿਬ ਵਿਚੋਂ ਬਾਹਰ ਨਿਕਲੇ ਤਾਂ ਥਾਰ ਗੱਡੀ ਵਿਚ ਬੈਠਣ ਦੌਰਾਨ ਲੱਕੀ ਦਾ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿਚ ਕਈ ਅਹਿਮ ਖ਼ੁਲਾਸੇ ਹੋਏ ਹਨ। 

PunjabKesari

ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਸਾਬਕਾ ਕੌਂਸਲਰ ਕੁਲਦੀਪ ਓਬਰਾਏ ਨੇ ਕਿਹਾ ਕਿ ਉਨ੍ਹਾਂ ਦਾ ਭਤੀਜਾ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਲਈ ਆਏ ਸਨ। ਜਿਵੇਂ ਹੀ ਉਹ ਗੁਰਦੁਆਰੇ ਤੋਂ ਬਾਹਰ ਆਏ ਤਾਂ ਇਕ ਐਕਟਿਵਾ ਸਵਾਰ ਦੋ ਮੁਲਜ਼ਮਾਂ ਨੇ ਤਾਬੜਤੋੜ ਗੋਲ਼ੀਆਂ ਚਲਾ ਦਿੱਤੀਆਂ। ਉਨ੍ਹਾਂ ਅੱਗੇ ਕਿਹਾ ਕਿ ਲੱਕੀ ਰਾਜਨੀਤੀ ਨਾਲ ਜੁੜਿਆ ਹੋਇਆ ਸੀ ਅਤੇ ਜੋ ਵੀ ਚੰਗਾ ਕੰਮ ਕਰਦਾ ਹੈ ਉਸ ਨੂੰ ਧਮਕੀ ਭਰੇ ਫੋਨ ਆਉਂਦੇ ਹਨ। ਉਥੇ ਹੀ ਪ੍ਰਧਾਨਗੀ ਨੂੰ ਲੈ ਕੇ ਹੋਏ ਵਿਵਾਦ ਬਾਰੇ ਬੋਲਦੇ ਉਨ੍ਹਾਂ ਕਿਹਾ ਕਿ ਲੱਕੀ ਕਾਲਜ 'ਚ ਪ੍ਰਧਾਨਗੀ ਨੂੰ ਲੈ ਕੇ ਗਿਆ ਸੀ ਅਤੇ ਇਕ ਵਿਦਿਆਰਥੀਆਂ ਦੀ ਮਦਦ ਕੀਤੀ ਸੀ।  ਇਸ ਦੌਰਾਨ ਇਕ ਵਿਅਕਤੀ ਨੇ ਲੱਕੀ ਨੂੰ ਧਮਕੀ ਦਿੱਤੀ ਸੀ ਅਤੇ ਗਾਲ੍ਹਾਂ ਕੱਢੀਆਂ ਸਨ। ਕੁਲਦੀਪ ਓਬਰਾਏ ਨੇ ਦੱਸਿਆ ਕਿ ਲੱਕੀ ਦੇ ਦੋ ਛੋਟੇ ਬੱਚੇ ਹਨ, ਜਿਨ੍ਹਾਂ ਵਿੱਚ ਇਕ 17 ਸਾਲ ਦੀ ਧੀ ਵੀ ਸ਼ਾਮਲ ਹੈ। 

PunjabKesari

ਕੁਲਦੀਪ ਓਬਰਾਏ ਨੇ ਕਿਹਾ ਕਿ ਉਨ੍ਹਾਂ ਨੇ ਇਕ ਬਿਆਨ ਸੁਣਿਆ ਹੈ, ਜਿਸ ਵਿੱਚ ਔਰਤ ਨੇ ਕਿਹਾ ਸੀ ਕਿ ਸੰਸਦ ਵਿੱਚ ਬੈਠੇ 70 ਫ਼ੀਸਦੀ ਆਗੂ ਅਪਰਾਧੀ ਸਨ। ਡਾ. ਵਿਸ਼ਾਲ ਨੇ ਦੱਸਿਆ ਕਿ ਸਤਿੰਦਰ ਪਾਲ ਸਿੰਘ ਜੋਗੀ ਉਰਫ਼ ਲੱਕੀ ਓਬਰਾਏ ਜ਼ਖ਼ਮੀ ਹਾਲਤ ਵਿਚ ਆਏ ਸਨ।  ਲੱਕੀ 'ਤੇ ਕਰੀਬ 9 ਗੋਲ਼ੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿਚੋਂ 6 ਗੋਲ਼ੀਆਂ ਲੱਕੀ ਦੀ ਛਾਤੀ ਵਿਚ ਲੱਗੀਆਂ ਅਤੇ ਇਕ ਗੋਲ਼ੀ ਉਨ੍ਹਾਂ ਦੇ ਚਿਹਰੇ ਨੇੜਿਓਂ ਨਿਕਲ ਗਈ। ਘਟਨਾ ਦੌਰਾਨ ਲੱਕੀ ਦੀ ਹਾਲਤ ਨਾਜ਼ੁਕ ਸੀ। ਡਾਕਟਰ ਨੇ ਦੱਸਿਆ ਕਿ ਲੱਕੀ ਦਾ ਇਲਾਜ ਵੈਂਟੀਲੇਟਰ 'ਤੇ ਰੱਖ ਕੇ ਕੀਤਾ ਗਿਆ ਸੀ ਪਰ ਉਹ ਲੱਕੀ ਨੂੰ ਬਚਾ ਨਹੀਂ ਸਕੇ। ਰਿਪੋਰਟਾਂ ਅਨੁਸਾਰ, ਹਮਲਾਵਰ ਨੇ ਲੱਕੀ 'ਤੇ ਸੱਤ ਤੋਂ ਅੱਠ ਗੋਲੀਆਂ ਚਲਾਈਆਂ, ਜੋ ਕਿ ਥਾਰ ਵਿੱਚ ਯਾਤਰਾ ਕਰ ਰਿਹਾ ਸੀ।

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS