ਜਲੰਧਰ- ਪੰਜਾਬ ਵਿਚ ਹੌਲੀ ਹੌਲੀ ਸੀਤ ਲਹਿਰ ਘੱਟਦੀ ਨਜ਼ਰ ਆ ਰਹੀ ਹੈ। ਪਿਛਲੇ ਦਿਨਾਂ ਤੋਂ ਪੰਜਾਬ ਵਿਚ ਲਗਾਤਾਰ ਧੁੱਪ ਨਿਕਲਣ ਕਰਕੇ ਠੰਡ ਤੋਂ ਥੋੜ੍ਹੀ ਰਾਹਤ ਮਹਿਸੂਸ ਹੋਣ ਲੱਗੀ ਹੈ। ਭਾਵੇਂ ਪੰਜਾਬ ਵਿਚ ਕੜਾਕੇ ਦੀ ਠੰਡ ਲੰਘ ਗਈ ਹੋਵੇ ਪਰ ਠਾਰ ਅਜੇ ਪੂਰੀ ਤਰ੍ਹਾਂ ਘੱਟ ਨਹੀਂ ਹੋਈ ਹੈ। ਅਗਲੇ ਦਿਨਾਂ ਲਈ ਆਈ. ਐੱਮ. ਡੀ. ਚੰਡੀਗੜ੍ਹ ਵੱਲੋਂ ਮੌਸਮ ਵਿਭਾਗ ਦੀ ਨਵੀਂ ਅਪਡੇਟ ਸਾਂਝੀ ਕੀਤੀ ਗਈ ਹੈ।

ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 10 ਫਰਵਰੀ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਅਗਲੇ ਦਿਨਾਂ ਲਈ ਬੇਸ਼ੱਕ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਪਰ ਪੰਜਾਬ 'ਚ ਠੰਡੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ। ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਉਥੇ ਹੀ ਪੱਛਮੀ ਗੜਬੜੀ ਦਾ ਅਸਰ 18 ਤੋਂ 20 ਫਰਵਰੀ ਤੱਕ ਵੇਖਣ ਨੂੰ ਮਿਲ ਸਕਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com