ਮੁੱਖ ਮੰਤਰੀ ਮਾਨ ਵੀਜ਼ਾ ਰੱਦ ਹੋਣ ਕਾਰਨ ਸਦਮੇ 'ਚ! ਸੁਨੀਲ ਜਾਖੜ ਦਾ 'ਆਪ' 'ਤੇ ਤਿੱਖਾ ਤੰਜ (ਵੀਡੀਓ)

ਮੁੱਖ ਮੰਤਰੀ ਮਾਨ ਵੀਜ਼ਾ ਰੱਦ ਹੋਣ ਕਾਰਨ ਸਦਮੇ 'ਚ! ਸੁਨੀਲ ਜਾਖੜ ਦਾ 'ਆਪ' 'ਤੇ ਤਿੱਖਾ ਤੰਜ (ਵੀਡੀਓ)

ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਹੋਏ ਤਾਜ਼ਾ ਵਪਾਰਕ ਸਮਝੌਤੇ 'ਤੇ ਪੂਰਨ ਸੰਤੁਸ਼ਟੀ ਪ੍ਰਗਟਾਈ ਹੈ। ਚੰਡੀਗੜ੍ਹ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਡੀਲ 'ਚ ਦੇਸ਼ ਅਤੇ ਪੰਜਾਬ ਦੇ ਕਿਸਾਨਾਂ, ਮਜ਼ਦੂਰਾਂ ਅਤੇ ਇੰਡਸਟਰੀ ਦੇ ਹਿੱਤਾਂ ਦਾ ਪੂਰਾ ਖ਼ਿਆਲ ਰੱਖਿਆ ਗਿਆ ਹੈ। ਜਾਖੜ ਨੇ ਕਿਹਾ ਕਿ ਮੈਂ ਪਹਿਲਾਂ ਹਿੰਦੁਸਤਾਨੀ ਹਾਂ, ਫਿਰ ਪੰਜਾਬੀ ਹਾਂ ਅਤੇ ਉਸ ਤੋਂ ਬਾਅਦ ਕਿਸਾਨ ਹਾਂ। ਉਨ੍ਹਾਂ ਕੇਂਦਰ ਸਰਕਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਵੀ ਇਸ ਦੀ ਤਾਰੀਫ਼ ਕਰਨੀ ਚਾਹੀਦੀ ਸੀ ਕਿਉਂਕਿ ਸਰਕਾਰ ਨੇ ਕਿਸਾਨਾਂ ਦੇ ਡਰ ਅਤੇ ਸਬਸਿਡੀ ਵਰਗੇ ਕਈ ਗੰਭੀਰ ਮੁੱਦਿਆਂ ਨੂੰ ਸਹੀ ਢੰਗ ਨਾਲ ਹੱਲ ਕੀਤਾ ਹੈ। ਮੁੱਖ ਮੰਤਰੀ ਦੇ ਵੀਜ਼ੇ ਅਤੇ 'ਆਪ' 'ਤੇ ਤੰਜ ਕੱਸਦਿਆਂ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਦਾਅਵਾ ਕੀਤਾ ਕਿ ਮੁੱਖ ਮੰਤਰੀ ਆਪਣੇ ਵੀਜ਼ੇ ਦੇ ਚੱਕਰ 'ਚ ਰੁੱਝੇ ਹੋਏ ਹਨ ਅਤੇ ਵੀਜ਼ਾ ਰੱਦ ਹੋਣ ਕਾਰਨ ਸਦਮੇ 'ਚ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਨੂੰ ਬਾਹਰਲੇ ਲੋਕ ਚਲਾ ਰਹੇ ਹਨ ਅਤੇ ਮੁੱਖ ਮੰਤਰੀ ਸਿਰਫ਼ ਇੱਕ ਚਿਹਰਾ ਮਾਤਰ ਹਨ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਵਪਾਰਕ ਸਮਝੌਤੇ 'ਤੇ 'ਆਪ' ਦੀ ਤਰਫ਼ੋਂ ਕੋਈ ਬਿਆਨ ਨਾ ਆਉਣਾ ਹੈਰਾਨੀਜਨਕ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

Credit : www.jagbani.com

  • TODAY TOP NEWS