ਪੰਜਾਬ ਨੂੰ ਲੁੱਟਣ ਵਾਲੇ CM ਮਾਨ ਨੂੰ ਸਾਥੀਆਂ ਸਣੇ ਕਟਹਿਰੇ 'ਚ ਕਰਾਂਗੇ ਖੜ੍ਹਾ, ਬਾਜਵਾ ਦਾ 'ਆਪ' 'ਤੇ ਤਿੱਖਾ ਹਮਲਾ

ਪੰਜਾਬ ਨੂੰ ਲੁੱਟਣ ਵਾਲੇ CM ਮਾਨ ਨੂੰ ਸਾਥੀਆਂ ਸਣੇ ਕਟਹਿਰੇ 'ਚ ਕਰਾਂਗੇ ਖੜ੍ਹਾ, ਬਾਜਵਾ ਦਾ 'ਆਪ' 'ਤੇ ਤਿੱਖਾ ਹਮਲਾ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ 'ਆਪ' ਸਰਕਾਰ ਅਤੇ ਦਿੱਲੀ ਦੀ ਲੀਡਰਸ਼ਿਪ ਵਿਰੁੱਧ ਤਿੱਖੇ ਤੇਵਰ ਵਿਖਾਉਂਦਿਆਂ ਵੱਡੇ ਸਿਆਸੀ ਹਮਲੇ ਕੀਤੇ ਹਨ। ਬਾਜਵਾ ਨੇ ਦੋਸ਼ ਲਾਇਆ ਕਿ ਪੰਜਾਬ 'ਚ ਵੱਡੇ ਪੱਧਰ 'ਤੇ ਲੁੱਟ ਹੋ ਰਹੀ ਹੈ ਅਤੇ ਇਸ ਲਈ ਸਭ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਟਹਿਰੇ 'ਚ ਖੜ੍ਹਾ ਕੀਤਾ ਜਾਵੇਗਾ।

ਦਿੱਲੀ ਦੇ ਆਗੂਆਂ ਨੂੰ ਦੱਸਿਆ 'ਲੁਟੇਰੇ'
ਬਾਜਵਾ ਨੇ ਆਪਣੇ ਬਿਆਨ 'ਚ ਦਿੱਲੀ ਦੀ ‘ਆਪ’ ਲੀਡਰਸ਼ਿਪ ਨੂੰ ਵੀ ਨਿਸ਼ਾਨੇ 'ਤੇ ਲਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਤੋਂ ਬਾਅਦ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤਿਯੇਂਦਰ ਜੈਨ ਵਰਗੇ ਦਿੱਲੀ ਦੇ ਲੁਟੇਰਿਆਂ ਦੀ ਵਾਰੀ ਆਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਦੇ ਸਰਮਾਏ ਦੀ ਹੋ ਰਹੀ ਲੁੱਟ ਦਾ ਹਿਸਾਬ ਹਰ ਹਾਲ 'ਚ ਲਿਆ ਜਾਵੇਗਾ।

ਮੰਤਰੀ ਹਰਭਜਨ ਸਿੰਘ ਈ. ਟੀ. ਓ. ‘ਤੇ ਵੱਡੇ ਇਲਜ਼ਾਮ, ਦੱਸਿਆ ਬੈਂਡ ਵਾਲਾ
ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦਾ ਵਿਸ਼ੇਸ਼ ਜ਼ਿਕਰ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਮਹਿਕਮੇ 'ਚ ਭਾਰੀ ਭ੍ਰਿਸ਼ਟਾਚਾਰ ਅਤੇ ਲੁੱਟ ਹੋ ਰਹੀ ਹੈ, ਜਿਸ ਦੀ ਇਕ-ਇਕ ਚੀਜ਼ ਦੀ ਜਾਣਕਾਰੀ ਉਨ੍ਹਾਂ ਕੋਲ ਮੌਜੂਦ ਹੈ। ਉਨ੍ਹਾਂ ਹਰਭਜਨ ਸਿੰਘ 'ਤੇ ਤਨਜ਼ ਕਸਦਿਆਂ ਕਿਹਾ ਕਿ ਜੋ ਪਹਿਲਾਂ ਬੈਂਡ ਵਜਾਉਂਦਾ ਸੀ ਹੁਣ ਉਸ ਨੇ ਪੰਜਾਬ ਦਾ ਬੈਂਡ ਵਜਾਉਣਾ ਸ਼ੁਰੂ ਕਰ ਦਿੱਤਾ ਹੈ ਪਰ ਆਉਣ ਵਾਲੇ ਸਮੇਂ 'ਚ ਕਾਂਗਰਸ ਦੀ ਪਾਰਟੀ ਇਨ੍ਹਾਂ ਲੋਕਾਂ ਦਾ ਬੈਂਡ ਵਜਾਏਗੀ।

ਮੌਕਾ ਮਿਲਣ ‘ਤੇ ਕਰਾਂਗੇ ਪੂਰਾ ਹਿਸਾਬ 
ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਤਕੜੇ ਹੋ ਕੇ ਇਨ੍ਹਾਂ ਵਿਰੁੱਧ ਡਟ ਜਾਣ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ‘ਵਚਨਬੱਧਤਾ’ ਹੈ ਕਿ ਉਹ ਮੈਦਾਨ ਛੱਡ ਕੇ ਭੱਜਣ ਵਾਲੇ ਨਹੀਂ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਗੁਰੂ ਮਹਾਰਾਜ ਨੇ ਮਿਹਰ ਕੀਤੀ ਅਤੇ ਉਨ੍ਹਾਂ ਨੂੰ ਮੌਕਾ ਮਿਲਿਆ ਤਾਂ ਪੰਜਾਬ ਨੂੰ ਲੁੱਟਣ ਵਾਲੇ ਕਿਸੇ ਵੀ ਸ਼ਖ਼ਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸਾਰਿਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS