ਬਠਿੰਡਾ : ਪੰਜਾਬ 'ਚ ਨਸ਼ਿਆਂ ਦੇ ਖ਼ਿਲਾਫ਼ ਲਗਾਤਾਰ ਚੱਲ ਰਹੇ ਕਾਸੋ ਆਪਰੇਸ਼ਨਾਂ ਅਤੇ ਪੁਲਸ ਦੇ ਸਖ਼ਤ ਦਾਵਿਆਂ ਦੇ ਬਾਵਜੂਦ ਬਠਿੰਡਾ 'ਚ ਨਸ਼ਿਆਂ ਦਾ ਧੰਦਾ ਥੰਮਣ ਦਾ ਨਾਮ ਨਹੀਂ ਲੈ ਰਿਹਾ। ਤਾਜ਼ਾ ਮਾਮਲਾ ਬੀੜ ਤਲਾਬ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਚਿੱਟੇ (ਹੈਰੋਇਨ) ਦੀ ਖੁੱਲ੍ਹੇਆਮ ਵਿਕਰੀ ਦੀ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲਸ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਖੜ੍ਹੇ ਹੋ ਗਏ ਹਨ। ਵਾਇਰਲ ਵੀਡੀਓ 'ਚ ਸਾਫ਼ ਤੌਰ ‘ਤੇ ਦੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਬੀੜ ਤਲਾਬ ਖੇਤਰ 'ਚ ਸ਼ਰੇਆਮ ਚਿੱਟੇ ਦੀਆਂ ਪੁੜੀਆਂ ਵੰਡਦਾ ਅਤੇ ਵੇਚਦਾ ਨਜ਼ਰ ਆ ਰਿਹਾ ਹੈ। ਇਹ ਦ੍ਰਿਸ਼ ਨਾਂ ਸਿਰਫ਼ ਕਾਨੂੰਨ-ਵਿਵਸਥਾ ਦੀ ਪੋਲ ਖੋਲ੍ਹਦਾ ਹੈ, ਸਗੋਂ ਇਹ ਵੀ ਦਰਸਾਉਂਦਾ ਹੈ ਕਿ ਨਸ਼ਾ ਤਸਕਰ ਪੁਲਸ ਤੋਂ ਬਿਲਕੁਲ ਵੀ ਨਹੀਂ ਡਰ ਰਹੇ। ਸਥਾਨਕ ਲੋਕਾਂ ਮੁਤਾਬਕ ਬੀੜ ਤਲਾਬ ਇਲਾਕਾ ਲੰਬੇ ਸਮੇਂ ਤੋਂ ਨਸ਼ਿਆਂ ਦੇ ਕਾਰੋਬਾਰ ਦਾ ਅੱਡਾ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਇੱਥੇ ਚਿੱਟਾ ਇਸ ਤਰ੍ਹਾਂ ਵੇਚਿਆ ਜਾ ਰਿਹਾ ਹੈ, ਜਿਵੇਂ ਕੋਈ ਆਮ ਉਪਭੋਗਤਾ ਸਮਾਨ ਜਾਂ ਮਠਿਆਈ ਵੇਚ ਰਿਹਾ ਹੋਵੇ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਲਾਕੇ 'ਚ ਡਰ ਅਤੇ ਗੁੱਸੇ ਦਾ ਮਾਹੌਲ ਬਣ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com