CM ਮਾਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ 'ਤੇ ਵਰ੍ਹਾਈਆਂ ਗਈਆਂ ਪਾਣੀ ਦੀਆਂ ਬੋਛਾਰਾਂ

CM ਮਾਨ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ 'ਤੇ ਵਰ੍ਹਾਈਆਂ ਗਈਆਂ ਪਾਣੀ ਦੀਆਂ ਬੋਛਾਰਾਂ

ਮੋਹਾਲੀ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਅਧਿਆਪਕਾਂ ਨੂੰ ਅੱਜ ਚੰਡੀਗੜ੍ਹ ਬਾਰਡਰ 'ਤੇ ਪੁਲਸ ਦੀ ਸਖ਼ਤੀ ਦਾ ਸਾਹਮਣਾ ਕਰਨਾ ਪਿਆ। ਜਦੋਂ ਇਹ ਅਧਿਆਪਕ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕਰ ਰਹੇ ਸਨ ਤਾਂ ਚੰਡੀਗੜ੍ਹ ਪੁਲਸ ਨੇ ਉਨ੍ਹਾਂ ਨੂੰ ਰੋਕਣ ਲਈ ਪਾਣੀ ਦੀਆਂ ਬੋਛਾਰਾਂ ਦੀ ਵਰਤੋਂ ਕੀਤੀ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਦੇ ਬਾਹਰ ਸੰਘਰਸ਼ ਕਰ ਰਹੇ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਚਾਨਕ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੂਚ ਕਰਨ ਦਾ ਫ਼ੈਸਲਾ ਕੀਤਾ।

PunjabKesari

ਬਾਰਡਰ 'ਤੇ ਟਕਰਾਅ 
ਮੋਹਾਲੀ ਪੁਲਸ ਨੇ ਅਧਿਆਪਕਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪ੍ਰਦਰਸ਼ਨਕਾਰੀ ਚੰਡੀਗੜ੍ਹ ਦੀ ਹੱਦ ਤੱਕ ਪਹੁੰਚ ਗਏ। ਜਿਵੇਂ ਹੀ ਉਹ ਬੈਰੀਕੇਡਾਂ ਤੱਕ ਪਹੁੰਚੇ ਤਾਂ ਚੰਡੀਗੜ੍ਹ ਪੁਲਸ ਨੇ ਉਨ੍ਹਾਂ ਨੂੰ ਪਿੱਛੇ ਹਟਣ ਲਈ ਕਿਹਾ ਪਰ ਅਧਿਆਪਕਾਂ ਦੇ ਨਾ ਮੰਨਣ 'ਤੇ ਪਾਣੀ ਦੀਆਂ ਬੋਛਾਰਾਂ ਛੱਡੀਆਂ ਗਈਆਂ। ਇਸ ਖਿੱਚੋਤਾਣ ਦੌਰਾਨ ਕਈ ਅਧਿਆਪਕ ਬੈਰੀਕੇਡਾਂ 'ਤੇ ਚੜ੍ਹ ਗਏ। ਪੁਲਸ ਦੀ ਇਸ ਕਾਰਵਾਈ ਕਾਰਨ ਕਈ ਮਹਿਲਾ ਅਧਿਆਪਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਵੀ ਮਿਲੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS