ਫਤਿਹਗੜ੍ਹ ਚੂੜੀਆਂ (ਬਿਕਰਮਜੀਤ, ਸਰੰਗਲ)- ਇਥੋਂ ਦੇ ਪਿੰਡ ਸਮਰਾਏ ਦੇ ਇਕ ਗ਼ਰੀਬ ਪਰਿਵਾਰ 'ਤੇ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਗਿਆ ਜਦੋਂ ਵਿਦੇਸ਼ੋਂ ਮਿਲੀ ਨੌਜਵਾਨ ਦੀ ਮੌਤ ਦੀ ਖ਼ਬਰ ਨੇ ਘਰ ਵਿਚ ਵੈਣ ਪੁਆ ਦਿੱਤੇ। ਮ੍ਰਿਤਕ ਦੀ ਪਛਾਣ ਨੌਜਵਾਨ ਬਲਵਿੰਦਰ ਸਿੰਘ (32) ਪੁੱਤਰ ਮੁੱਖਾ ਸਿੰਘ ਵਜੋਂ ਹੋਈ ਹੈ। ਬਲਵਿੰਦਰ ਮਹਿਜ਼ 6 ਮਹੀਨੇ ਪਹਿਲਾਂ ਆਪਣੇ ਪਰਿਵਾਰ ਨੂੰ ਗ਼ਰੀਬੀ ਦੀ ਦਲਦਲ ’ਚੋਂ ਬਾਹਰ ਕੱਢਣ ਲਈ ਦੁਬਈ ਗਿਆ ਸੀ, ਜਿਸ ਦੀ ਉੱਥੇ ਸ਼ੱਕੀ ਹਾਲਾਤ ’ਚ ਮੌਤ ਹੋ ਗਈ।
ਮ੍ਰਿਤਕ ਦੀ ਮਾਤਾ ਪੰਮੋ, ਪਤਨੀ ਪ੍ਰਵੀਨ ਕੁਮਾਰੀ ਅਤੇ ਚਚੇਰੇ ਭਰਾ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਬਲਵਿੰਦਰ ਸਿੰਘ 4 ਫਰਵਰੀ ਨੂੰ ਅਚਾਨਕ ਉਸ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਪਰ ਉਨ੍ਹਾਂ ਨੂੰ ਅਜੇ ਤੱਕ ਮੌਤ ਦੇ ਅਸਲ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਉਨ੍ਹਾਂ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਕੋਲ ਬਲਵਿੰਦਰ ਦੀ ਮ੍ਰਿਤਕ ਦੇਹ ਭਾਰਤ ਮੰਗਵਾਉਣ ਲਈ ਵੀ ਪੈਸੇ ਨਹੀਂ ਹਨ।

ਮ੍ਰਿਤਕ ਦੀ ਮਾਂ ਨੇ ਰੋਂਦੇ ਹੋਏ ਦੱਸਿਆ ਕਿ ਉਸ ਦੇ ਪਤੀ ਅਤੇ ਵੱਡੇ ਬੇਟੇ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਹੁਣ ਪਰਿਵਾਰ ’ਚ ਕੋਈ ਵੀ ਕਮਾਉਣ ਵਾਲਾ ਮਰਦ ਨਹੀਂ ਬਚਿਆ। ਘਰ ’ਚ ਹੁਣ ਤਿੰਨ ਵਿਧਵਾ ਔਰਤਾਂ ਅਤੇ ਪੰਜ ਛੋਟੇ ਬੱਚੇ ਰਹਿ ਗਏ ਹਨ, ਜਿਨ੍ਹਾਂ ਲਈ 2 ਵੇਲੇ ਦੀ ਰੋਟੀ ਦਾ ਜੁਗਾੜ ਕਰਨਾ ਵੀ ਔਖਾ ਹੋ ਗਿਆ ਹੈ। ਉਨ੍ਹਾਂ ਦੇ ਕੱਚੇ ਮਕਾਨ ਵੀ ਡਿੱਗਣ ਵਾਲੀ ਹਾਲਤ ’ਚ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com