ਮੁਅੱਤਲ 2 ਸੀਨੀਅਰ IPS ਅਧਿਕਾਰੀਆਂ ਦੀ ਚਾਰਜਸ਼ੀਟ ਜਨਤਕ ਕਰੇ 'ਆਪ' ਸਰਕਾਰ : ਸੁਖਜਿੰਦਰ ਰੰਧਾਵਾ

ਮੁਅੱਤਲ 2 ਸੀਨੀਅਰ IPS ਅਧਿਕਾਰੀਆਂ ਦੀ ਚਾਰਜਸ਼ੀਟ ਜਨਤਕ ਕਰੇ 'ਆਪ' ਸਰਕਾਰ : ਸੁਖਜਿੰਦਰ ਰੰਧਾਵਾ

ਜਲੰਧਰ- ਪੰਜਾਬ ਦੇ ਸਾਬਕਾ ਉੱਪ-ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ 2 ਸੀਨੀਅਰ ਆਈ. ਏ. ਐੱਸ. ਅਧਿਕਾਰੀਆਂ ਨੂੰ ਮੁਅੱਤਲ ਕੀਤੇ ਜਾਣ ਨੂੰ ਲੈ ਕੇ ਤਿੱਖਾ ਹਮਲਾ ਬੋਲਿਆ ਹੈ। ਰੰਧਾਵਾ ਨੇ ਇਸ ਕਾਰਵਾਈ ਨੂੰ ਪ੍ਰਸ਼ਾਸਨਿਕ ਅਨੁਸ਼ਾਸਨ ਦੀ ਬਜਾਏ ਡਰਾਉਣ ਅਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕਰਾਰ ਦਿੱਤਾ ਹੈ।

ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' ’ਤੇ ਜਾਰੀ ਆਪਣੇ ਬਿਆਨ ਵਿਚ ਰੰਧਾਵਾ ਨੇ ਕਿਹਾ ਕਿ 2 ਸੀਨੀਅਰ ਆਈ. ਏ. ਐੱਸ. ਅਧਿਕਾਰੀਆਂ ਨੂੰ ਇਕ ਰਹੱਸਮਈ ਅਤੇ ਟੈਲੀਗ੍ਰਾਫਿਕ ਆਦੇਸ਼ ਰਾਹੀਂ ਮੁਅੱਤਲ ਕਰਨਾ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਅਧਿਕਾਰੀਆਂ ਨੇ ਕੋਈ ਗੰਭੀਰ ਗੈਰ-ਕਾਨੂੰਨੀ ਕੰਮ ਕੀਤਾ ਹੈ ਤਾਂ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਚਾਰਜਸ਼ੀਟ ਜਨਤਕ ਕਰੇ ਅਤੇ ਸੱਚਾਈ ਜਨਤਾ ਦੇ ਸਾਹਮਣੇ ਰੱਖੇ।

ਰੰਧਾਵਾ ਨੇ ਕਿਹਾ ਕਿ ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਇਸ ਨਾਲ ਇਹ ਸੰਦੇਸ਼ ਜਾਂਦਾ ਹੈ ਕਿ ਸਬੰਧਤ ਅਧਿਕਾਰੀਆਂ ਨੇ ਕਿਸੇ ਗੈਰ-ਕਾਨੂੰਨੀ ਹੁਕਮ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਇਸੇ ਕਾਰਨ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਗਈ। ਰੰਧਾਵਾ ਨੇ ਪੰਜਾਬ ਆਈ. ਏ. ਐੱਸ. ਅਫ਼ਸਰ ਐਸੋਸੀਏਸ਼ਨ ਦੀ ਚੁੱਪ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਐਸੋਸੀਏਸ਼ਨ ਇਸ ਮਾਮਲੇ ਵਿਚ ਸੁਸਤ ਨਜ਼ਰ ਆ ਰਹੀ ਹੈ, ਜਦਕਿ ਕਈ ਅਧਿਕਾਰੀ ਲੰਬੇ ਸਮੇਂ ਤੋਂ ਬਿਨਾਂ ਕਿਸੇ ਪੋਸਟਿੰਗ ਦੇ ਰੱਖੇ ਗਏ ਹਨ, ਜੋਕਿ ਪ੍ਰਸ਼ਾਸਨਿਕ ਨਿਯਮਾਂ ਅਤੇ ਸਥਾਪਿਤ ਪਰੰਪਰਾਵਾਂ ਦੀ ਖੁੱਲ੍ਹੀ ਉਲੰਘਣਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਡਰਾਉਣ-ਧਮਕਾਉਣ ਦੀ ਨੀਤੀ ਨਾ ਛੱਡੀ, ਤਾਂ ਇਸ ਦਾ ਸਿੱਧਾ ਅਸਰ ਸ਼ਾਸਨ ਵਿਵਸਥਾ ਅਤੇ ਕਾਨੂੰਨ-ਵਿਵਸਥਾ ’ਤੇ ਪਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS