ਰੋਪੜ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਬਾਵਜੂਦ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਗੈਂਗਸਟਰਵਾਦ 'ਚ ਵਾਧਾ ਹੋ ਰਿਹਾ ਹੈ, ਕਿਸਾਨਾਂ ਅਤੇ ਨੌਜਵਾਨਾਂ ਨਾਲ ਧੋਖਾ ਹੋਇਆ ਹੈ। ਉਦਯੋਗ ਪੰਜਾਬ ਤੋਂ ਬਾਹਰ ਜਾ ਰਹੇ ਹਨ ਅਤੇ ਮੀਡੀਆ ਦੀ ਆਜ਼ਾਦੀ ’ਤੇ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਨੂੰ ਦਿੱਲੀ ਦੇ ਰਿਮੋਟ ਕੰਟਰੋਲ ਨਾਲ ਚਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਪੰਜਾਬੀ ਕਦੇ ਵੀ ਕਬੂਲ ਨਹੀਂ ਕਰਨਗੇ। ਉਨ੍ਹਾਂ ਦੋ ਟੂਕ ਕਿਹਾ ਕਿ ਪੰਜਾਬ ਦੇ ਲੋਕ ਅਤੇ ਨੌਜਵਾਨ ਹੀ ਸੂਬੇ ਦਾ ਭਵਿੱਖ ਤੈਅ ਕਰਨਗੇ ਅਤੇ ਪੰਜਾਬ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਨੂੰ ਕਰਾਰਾ ਜਵਾਬ ਦਿੱਤਾ ਜਾਵੇਗਾ।

ਰੋਪੜ 'ਚ ਮਜੀਠੀਆ ਦਾ ਭਰਵਾਂ ਸਵਾਗਤ, ਪੁਲਸ ਪ੍ਰਬੰਧ ਰਹੇ ਮੁਸਤੈਦ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਰੋਪੜ ਸ਼ਹਿਰ ਵਿਚੋਂ ਲੰਘਣ ਦੌਰਾਨ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਸਬੰਧੀ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ ਅਤੇ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਦਰਬਾਰਾ ਸਿੰਘ ਬਾਲਾ ਨੇ ਦੱਸਿਆ ਕਿ ਮਜੀਠੀਆ ਸਾਹਿਬ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ ਜਾ ਰਹੇ ਸਨ। ਰੋਪੜ 'ਚ ਪੁਲਸ ਲਾਈਨਜ਼ ਨੇੜੇ ਬਾਈਪਾਸ ’ਤੇ ਜ਼ਿਲ੍ਹਾ ਜਥੇਬੰਦੀ ਅਤੇ ਸ਼ਹਿਰ ਨਿਵਾਸੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ, ਜਿਸ ਦੀ ਅਗਵਾਈ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕੀਤੀ। ਇਸ ਮੌਕੇ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਰਿਹਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com