ਪੰਜਾਬ ਦੇ ਸ਼ਾਸਨ ਨੂੰ ਅਪਾਹਜ ਕਰ ਰਿਹੈ 'ਆਪ' ਦਾ ‘ਦਿੱਲੀ ਦਰਬਾਰ’: ਹਰਸਿਮਰਤ ਕੌਰ ਬਾਦਲ

ਪੰਜਾਬ ਦੇ ਸ਼ਾਸਨ ਨੂੰ ਅਪਾਹਜ ਕਰ ਰਿਹੈ 'ਆਪ' ਦਾ ‘ਦਿੱਲੀ ਦਰਬਾਰ’: ਹਰਸਿਮਰਤ ਕੌਰ ਬਾਦਲ

ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ 20 ਤੋਂ ਵੱਧ ਅਧਿਕਾਰੀਆਂ ਅਤੇ ਹੁਣ ਦੋ ਸੀਨੀਅਰ ਆਈਏਐਸ ਅਫਸਰਾਂ ਦੀ ਮੁਅੱਤਲੀ ਇਹ ਸਾਬਤ ਕਰਦੀ ਹੈ ਕਿ ਸਰਕਾਰ ਇਸ ਪ੍ਰਸ਼ਾਸਕੀ ਕਾਰਵਾਈ ਨਾਲ ਸਿਵਲ ਅਤੇ ਪੁਲਸ ਅਧਿਕਾਰੀਆਂ ਨੂੰ ਆਪਣੇ ਇਸ਼ਾਰਿਆਂ ’ਤੇ ਚਲਾਉਣ ਲਈ  ਹਥਿਆਰ ਵਜੋਂ ਵਰਤ ਰਹੀ ਹੈ।

ਹਰਸਿਮਰਤ ਬਾਦਲ ਨੇ ਕਿਹਾ ਕਿ ਸਰਕਾਰ ਦੀਆਂ ਅਸਫਲਤਾਵਾਂ ਦਾ ਦੋਸ਼ ਅਧਿਕਾਰੀਆਂ 'ਤੇ ਨਹੀਂ ਲਗਾਇਆ ਜਾ ਸਕਦਾ। ਉਨ੍ਹਾਂ ਕਿਹਾ ਇਹ ਉਹ ਬਦਲਾਅ ਨਹੀਂ ਹੈ ਜਿਸ ਲਈ ਪੰਜਾਬੀਆਂ ਨੇ ਵੋਟ ਪਾਈ ਸੀ। ਲੋਕ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਕੰਮ ਕਰੇ, ਨਾ ਕਿ ਜੋ ਬਹਾਨੇ ਬਣਾਉਂਦੀ ਰਹੇ ਅਤੇ ਆਪਣੀ ਨਾਕਾਮਿਆਂ ਦੇ ਲਈ ਆਪਣੇ ਅਧਿਕਾਰੀਆਂ ਨੂੰ ਬਲੀ ਦਾ ਬਕਰਾ ਬਣਾਉਂਦੀ ਰਹੇ। ਹਰਸਿਮਰਤ ਬਾਦਲ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੇ ‘ਦਿੱਲੀ ਦਰਬਾਰ’ ਨੇ ਨਾ ਸਿਰਫ਼ ਪੰਜਾਬ ਨੂੰ ਦੀਵਾਲੀਆ ਕਰ ਦਿੱਤਾ ਹੈ, ਸਗੋਂ ਹੁਣ ਸ਼ਾਸਨ ਨੂੰ ਵੀ ਅਪਾਹਜ ਕਰ ਦਿੱਤਾ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS