ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਨੇ 2027 ਵਿਧਾਨ ਸਭਾ ਚੋਣਾਂ ਦੀ ਤਿਆਰੀ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਹਲਕਾ ਇੰਚਾਰਜ ਥਾਪੇ ਜਾ ਰਹੇ ਹਨ। ਇਸੇ ਲੜੀ ਤਹਿਤ ਹੁਣ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਭੁੱਚੋ ਦਾ ਵੀ ਹਲਕਾ ਇੰਚਾਰਜ ਥਾਪ ਦਿੱਤਾ ਗਿਆ ਹੈ। ਇਹ ਜ਼ਿੰਮੇਵਾਰੀ ਡਾ. ਦਲਜੀਤ ਸਿੰਘ ਗੁਰੂ ਨੂੰ ਸੌਂਪੀ ਗਈ ਹੈ।

ਇਸ ਦਾ ਐਲਾਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਡਾ. ਦਲਜੀਤ ਸਿੰਘ ਗੁਰੂ ਨੂੰ ਭੁੱਚੋ ਵਿਧਾਨ ਸਭਾ ਹਲਕੇ ਲਈ ਸ਼੍ਰੋਮਣੀ ਅਕਾਲੀ ਦਲ ਦਾ ਹਲਕਾ ਇੰਚਾਰਜ ਨਿਯੁਕਤ ਕਰਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਡਾ. ਗੁਰੂ ਇਕ ਨੌਜਵਾਨ, ਊਰਜਾਵਾਨ ਅਤੇ ਸਮਰਪਿਤ ਵੈਟਰਨਰੀ ਡਾਕਟਰ ਹਨ ਤੇ ਉਨ੍ਹਾਂ ਨੇ ਆਪਣੀ ਨਿਰਸਵਾਰਥ ਸਮਾਜ ਸੇਵਾ ਅਤੇ ਲੋਕਾਂ ਪ੍ਰਤੀ ਵਚਨਬੱਧਤਾ ਰਾਹੀਂ ਇਲਾਕੇ ਵਿਚ ਬਹੁਤ ਸਤਿਕਾਰ ਕਮਾਇਆ ਹੈ।
ਸੁਖਬੀਰ ਨੇ ਭਰੋਸਾ ਜਤਾਇਆ ਕਿ ਡਾ. ਦਲਜੀਤ ਸਿੰਘ ਗੁਰੂ ਭੁੱਚੋ ਵਿਚ ਪਾਰਟੀ ਦੀ ਜ਼ਮੀਨੀ ਪੱਧਰ 'ਤੇ ਮੌਜੂਦਗੀ ਅਤੇ ਸੰਗਠਨਾਤਮਕ ਅਧਾਰ ਨੂੰ ਹੋਰ ਮਜ਼ਬੂਤ ਕਰਨ ਲਈ ਅਣਥੱਕ ਮਿਹਨਤ ਕਰਨਗੇ।
Credit : www.jagbani.com