ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ 'ਚ ਵੱਡਾ ਐਕਸ਼ਨ, ਫ਼ਰਜ਼ੀ ਦਸਤਾਵੇਜ਼ਾਂ ਰਾਹੀਂ...

ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਵੇਚਣ ਦੇ ਮਾਮਲੇ 'ਚ ਵੱਡਾ ਐਕਸ਼ਨ, ਫ਼ਰਜ਼ੀ ਦਸਤਾਵੇਜ਼ਾਂ ਰਾਹੀਂ...

ਮੋਹਾਲੀ : ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਦੀ ਪਿੰਡ ਸੈਣੀਮਾਜਰਾ ’ਚ 44 ਮਰਲੇ ਜ਼ਮੀਨ ਨੂੰ ਗਲਤ ਢੰਗ ਨਾਲ ਵੇਚਣ ਦੇ ਮਾਮਲੇ ’ਚ ਪੁਲਸ ਨੇ 7 ਮੁਲਜ਼ਮਾਂ ’ਤੇ ਪਰਚਾ ਦਰਜ ਕੀਤਾ ਹੈ। ਮੁਲਜ਼ਮਾਂ ’ਚ ਗੁਰਦੁਆਰਾ ਅੰਬ ਸਾਹਿਬ ਦੇ ਤਤਕਾਲੀ ਮੈਨੇਜਰ ਰਜਿੰਦਰ ਸਿੰਘ ਟੌਹੜਾ, ਗੁਰਿੰਦਰ ਸਿੰਘ ਵਾਸੀ ਪਿੰਡ ਸੈਣੀਮਾਜਰਾ, ਤਲਵਿੰਦਰ ਸਿੰਘ ਵਾਸੀ ਪਿੰਡ ਸੈਣੀਮਾਜਰਾ, ਸਤਵੀਰ ਸਿੰਘ ਵਾਸੀ ਪਿੰਡ ਸੈਣੀਮਾਜਰਾ, ਬਲਜਿੰਦਰ ਸਿੰਘ ਵਾਸੀ ਪਿੰਡ ਸੈਣੀਮਾਜਰਾ, ਜਸਵੰਤ ਸਿੰਘ ਵਾਸੀ ਪਿੰਡ ਸੈਣੀਮਾਜਰਾ ਤੇ ਜਗਤਾਰ ਸਿੰਘ ਵਾਸੀ ਗੁਰਦੁਅਰਾ ਅੰਬ ਸਾਹਿਬ ਫ਼ੇਜ਼-8 ਸ਼ਾਮਲ ਹਨ। ਉਨ੍ਹਾਂ ’ਤੇ ਧੋਖਾਧੜੀ, ਜਾਅਲਸਾਜ਼ੀ, ਜਾਅਲੀ ਦਸਤਾਵੇਜ਼ ਦੇ ਇਸਤੇਮਾਲ ਸਮੇਤ ਕਈ ਧਾਰਵਾਂ ਤਹਿਤ ਕਾਰਵਾਈ ਕੀਤੀ ਗਈ ਹੈ।

ਐੱਸ. ਜੀ. ਪੀ. ਸੀ. ਵੱਲੋਂ ਐੱਸ. ਐੱਸ. ਪੀ. ਮੋਹਾਲੀ ਨੂੰ ਸ਼ਿਕਾਇਤ ਦੇਣ ਤੋਂ ਇਲਾਵਾ ਡੀ. ਸੀ. ਨੂੰ ਵੀ ਲਿਖਤ ਸ਼ਿਕਾਇਤ ਦੇ ਕੇ ਜ਼ਮੀਨ ਦੀ ਰਜਿਸਟਰੀ ਤੇ ਇੰਤਕਾਲ ਰੱਦ ਕਰਨ ਦੀ ਮੰਗ ਕੀਤੀ ਸੀ। ਇਸ ਗੱਲ ਦਾ ਜਿਵੇਂ ਹੀ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਪਤਾ ਚੱਲਿਆ ਤਾਂ ਉਨ੍ਹਾਂ ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ। ਉੱਧਰ, ਮਾਮਲੇ ’ਚ ਉਜਾਗਰ ਕਰਨ ਵਾਲੇ ਸ਼ਿਕਾਇਤਕਰਤਾਵਾਂ ਦਾ ਦੋਸ਼ ਸੀ ਕਿ ਕਰੋੜਾਂ ਰੁਪਏ ਦੀ ਜ਼ਮੀਨ ਨੂੰ ਸਿਰਫ਼ 1 ਕਰੋੜ 32 ਲੱਖ ਰੁਪਏ ’ਚ ਵੇਚ ਦਿੱਤਾ ਗਿਆ, ਜਦਕਿ ਖੁੱਲ੍ਹੀ ਨਿਲਾਮੀ ਕਰਵਾਈ ਜਾਂਦੀ ਤਾਂ ਇਹ ਜ਼ਮੀਨ 15 ਤੋਂ 20 ਕਰੋੜ ਰੁਪਏ ’ਚ ਵਿਕ ਸਕਦੀ ਸੀ।
ਮੁਲਜ਼ਮਾਂ ਨੂੰ ਜਲਦ ਕੀਤਾ ਜਾਵੇਗਾ ਗ੍ਰਿਫ਼ਤਾਰ : ਡੀ. ਐੱਸ. ਪੀ.
ਇਸ ਸਬੰਧੀ ਡੀ. ਐੱਸ. ਪੀ. ਹਰਸਿਮਰਨ ਸਿੰਘ ਬੱਲ ਨੇ ਮਾਮਲੇ ’ਚ ਸੱਤ ਜਣਿਆਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 

Credit : www.jagbani.com

  • TODAY TOP NEWS