ਪੰਜਾਬ: Valentine's week 'ਚ ਕੁੜੀ ਨੂੰ ਕੀਤਾ Propose, ਨਾਂਹ ਕਰਨ ’ਤੇ ਮਾਰ'ਤੀ ਗੋਲ਼ੀ (ਵੀਡੀਓ)

ਪੰਜਾਬ: Valentine's week 'ਚ ਕੁੜੀ ਨੂੰ ਕੀਤਾ Propose, ਨਾਂਹ ਕਰਨ ’ਤੇ ਮਾਰ'ਤੀ ਗੋਲ਼ੀ (ਵੀਡੀਓ)

ਤਰਨਤਾਰਨ- ਤਰਨਤਾਰਨ ਦੇ ਪਿੰਡ ਉਸਮਾ ਸਥਿਤ ਲਾਅ ਕਾਲਜ 'ਚ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਇਕ ਨੌਜਵਾਨ ਵੱਲੋਂ ਕਾਲਜ ਅੰਦਰ ਕਲਾਸ ਰੂਮ 'ਚ ਦਾਖ਼ਲ ਹੋ ਕੇ ਇਕ ਵਿਦਿਆਰਥਣ ਨੂੰ ਗੋਲੀ ਮਾਰ ਦਿੱਤੀ ਗਈ। ਘਟਨਾ ਮਗਰੋਂ ਨੌਜਵਾਨ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਇਸ ਦਰਦਨਾਕ ਵਾਕਏ ਵਿੱਚ ਦੋਹਾਂ ਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਨੌਸ਼ਹਿਰਾ ਪੰਨੂਆਂ ਦੀ ਰਹਿਣ ਵਾਲੀ ਸੰਦੀਪ ਕੌਰ ਵਜੋਂ ਹੋਈ ਹੈ, ਜੋ ਲਾਅ ਕਾਲਜ ਦੀ ਵਿਦਿਆਰਥਣ ਸੀ। ਜਦਕਿ ਨੌਜਵਾਨ ਦੀ ਪਛਾਣ ਪਿੰਡ ਮੱਲੀਆਂ ਦੇ ਰਹਿਣ ਵਾਲੇ ਪ੍ਰਿੰਸ ਰਾਜ ਸਿੰਘ ਵਜੋਂ ਕੀਤੀ ਗਈ ਹੈ। ਦੋਵੇਂ ਇੱਕੋ ਕਲਾਸ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ। ਇਸ ਦੌਰਾਨ ਪੂਰੇ ਕਾਲਜ 'ਚ ਸੋਗ ਪਸਰ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS