ਲੁਧਿਆਣਾ ਦਾ ਮੁੱਖ ਚੌਕ ਜਾਮ! 'ਆਪ' ਦੇ ਫ਼ੈਸਲੇ ਵਿਰੁੱਧ ਮੁਲਾਜ਼ਮਾਂ ਨੇ ਲਾਇਆ ਧਰਨਾ

ਲੁਧਿਆਣਾ ਦਾ ਮੁੱਖ ਚੌਕ ਜਾਮ! 'ਆਪ' ਦੇ ਫ਼ੈਸਲੇ ਵਿਰੁੱਧ ਮੁਲਾਜ਼ਮਾਂ ਨੇ ਲਾਇਆ ਧਰਨਾ

ਲੁਧਿਆਣਾ: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੇ ਨਗਰ ਨਿਗਮ ਲੁਧਿਆਣਾ ਵੱਲੋਂ ਕੂੜੇ ਦੀ ਲਿਫਟਿੰਗ ਦਾ ਡੋਰ ਟੂ ਡੋਰ ਕੰਮ ਪ੍ਰਾਈਵੇਟ ਸੈਕਟਰ ਨੂੰ ਦੇਣ ਦੀ ਯੋਜਨਾ ਬਣਾਈ ਗਈ ਹੈ। ਇਸ ਦੇ ਵਿਰੋਧ ਵਿਚ ਮੁਲਾਜ਼ਮ ਯੂਨੀਅਨਾਂ ਨੇ ਭਾਰਤ ਨਗਰ ਚੌਂਕ ਵਿਚ ਧਰਨਾ ਲਗਾ ਦਿੱਤਾ ਹੈ। 

ਇਹ ਧਰਨਾ ਇਸ ਲਈ ਲਗਾਇਆ ਗਿਆ ਹੈ ਕਿਉਂਕਿ ਅੱਜ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਵਿਚ ਇਸ ਸਬੰਧ ਵਿਚ ਪ੍ਰਸਤਾਵ ਪਾਸ ਕਰਨ ਲਈ ਮਤਾ ਪੇਸ਼ ਕੀਤਾ ਜਾਣਾ ਹੈ। ਇਸ ਦੇ ਵਿਰੋਧ ਵਿਚ ਯੂਨੀਅਨਾਂ ਇਕੱਠੀਆਂ ਹੋ ਗਈਆਂ ਹਨ ਤੇ ਉਨ੍ਹਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਯੂਨੀਅਨਾਂ ਵੱਲੋਂ ਧਰਨਾ ਲਗਾ ਕੇ ਭਾਰਤ ਨਗਰ ਚੌਂਕ ਵਿਚ ਟ੍ਰੈਫਿਕ ਜਾਮ ਕਰ ਦਿੱਤਾ ਗਿਆ ਹੈ। ਹਾਲਾਂਕਿ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਇਸ ਸਬੰਧ ਵਿਚ ਤਿੰਨ ਵਜੇ ਹੋਣੀ ਹੈ। ਉਸ ਦੇ ਵਿਚ ਇਸ ਬਾਰੇ ਫ਼ੈਸਲਾ ਲਿਆ ਜਾਵੇਗਾ। ਇਸ ਦੇ ਵਿਰੋਧ ਵਿੱਚ ਭਾਰਤ ਨਗਰ ਚੌਂਕ ਵਿੱਚ ਧਰਨਾ ਲਗਾ ਦਿੱਤਾ ਗਿਆ ਹੈ।

Credit : www.jagbani.com

  • TODAY TOP NEWS