ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਾਂਗਰਸ ਪਾਰਟੀ 'ਤੇ ਤਿੱਖਾ ਸਿਆਸੀ ਹਮਲਾ ਬੋਲਦਿਆਂ ਕਿਹਾ ਕਿ ਇਸ ਸੰਭਾਵਿਤ ਗਠਜੋੜ ਦੀਆਂ ਖ਼ਬਰਾਂ ਨੇ ਕਾਂਗਰਸੀ ਖੇਮੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ।
ਸੁਨੀਲ ਜਾਖੜ ਨੇ ਵਿਅੰਗ ਕਰਦਿਆਂ ਕਿਹਾ ਕਿ ਪਹਿਲਾਂ ਤਾਂ ਕਾਂਗਰਸੀਆਂ ਨੂੰ ਸਿਰਫ਼ ਜਾਖੜ ਦਾ ਹੀ 'ਭੂਤ' ਵਿਖਾਈ ਦਿੰਦਾ ਸੀ ਪਰ ਅੱਜਕੱਲ੍ਹ ਉਨ੍ਹਾਂ ਨੂੰ ਦੋ ਭੂਤ ਵਿਖਾਈ ਦੇਣ ਲੱਗ ਪਏ ਹਨ। ਉਨ੍ਹਾਂ ਮੁਤਾਬਕ ਕਾਂਗਰਸੀ ਆਗੂ ਇਸ ਸੋਚ ਵਿੱਚ ਡੁੱਬੇ ਹੋਏ ਹਨ ਕਿ ਜੇਕਰ ਇਹ ਦੋਵੇਂ ਪਾਰਟੀਆਂ (ਅਕਾਲੀ ਦਲ ਅਤੇ ਭਾਜਪਾ) ਮੁੜ ਇਕੱਠੀਆਂ ਆ ਗਈਆਂ ਤਾਂ ਉਨ੍ਹਾਂ ਦਾ ਕੀ ਬਣੇਗਾ। ਸੁਨੀਲ ਜਾਖੜ ਨੇ ਅੱਗੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਇੰਨੇ ਘਬਰਾਏ ਹੋਏ ਹਨ ਕਿ ਉਨ੍ਹਾਂ ਨੂੰ ਰਾਤਾਂ ਨੂੰ ਵੀ ਇਸ ਗਠਜੋੜ ਦੇ ਹੀ ਸੁਫ਼ਨੇ ਆ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com