ਪੰਜਾਬ 'ਚ ਰੌਂਗਟੇ ਖੜ੍ਹੇ ਕਰਨ ਵਾਲੀ ਘਟਨਾ, ਲਾਲ ਸੂਟਕੇਸ 'ਚੋਂ ਮਿਲੀ ਕੁੜੀ ਦੀ ਲਾਸ਼, ਫੈਲੀ ਸਨਸਨੀ

ਪੰਜਾਬ 'ਚ ਰੌਂਗਟੇ ਖੜ੍ਹੇ ਕਰਨ ਵਾਲੀ ਘਟਨਾ, ਲਾਲ ਸੂਟਕੇਸ 'ਚੋਂ ਮਿਲੀ ਕੁੜੀ ਦੀ ਲਾਸ਼, ਫੈਲੀ ਸਨਸਨੀ

ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਮਣ ਦੀਵਾਨਾ ਦੇ ਨੇੜੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਲਾਲ ਰੰਗ ਦੇ ਸੂਟਕੇਸ 'ਚ ਬੰਦ ਨੌਜਵਾਨ ਕੁੜੀ ਦੀ ਲਾਸ਼ ਬਰਾਮਦ ਹੋਈ। ਪਿੰਡ ਦੇ ਕੋਲ ਖਾਲੀ ਥਾਂ ’ਤੇ ਪਿਆ ਇਹ ਸੂਟਕੇਸ ਅਵਾਰਾ ਕੁੱਤਿਆਂ ਵੱਲੋਂ ਘੜੀਸਿਆ ਜਾ ਰਿਹਾ ਸੀ, ਜਿਸ ਨੂੰ ਦੇਖ ਕੇ ਸਥਾਨਕ ਲੋਕਾਂ ਨੂੰ ਸ਼ੱਕ ਹੋਇਆ ਅਤੇ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚੀ ਅਤੇ ਸੂਟਕੇਸ ਖੋਲ੍ਹਣ ’ਤੇ ਉਸ 'ਚ ਕਰੀਬ 20 ਸਾਲਾ ਕੁੜੀ ਦੀ ਲਾਸ਼ ਮਿਲੀ। ਲਾਸ਼ ਦੀ ਹਾਲਤ ਦੇਖ ਕੇ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਕੁੜੀ ਦਾ ਕਤਲ ਕਰਕੇ ਲਾਸ਼ ਨੂੰ ਸੂਟਕੇਸ 'ਚ ਭਰ ਕੇ ਇੱਥੇ ਸੁੱਟਿਆ ਗਿਆ ਹੈ।

ਮ੍ਰਿਤਕ ਕੁੜੀ ਦੇ ਸਰੀਰ ’ਤੇ 'ਕਾਕੂ' ਨਾਂ ਦਾ ਟੈਟੂ ਬਣਿਆ ਹੋਇਆ ਹੈ, ਜਿਸ ਨੂੰ ਉਸ ਦੀ ਪਛਾਣ ਲਈ ਇੱਕ ਮਹੱਤਵਪੂਰਨ ਸੁਰਾਗ ਮੰਨਿਆ ਜਾ ਰਿਹਾ ਹੈ, ਹਾਲਾਂਕਿ ਫਿਲਹਾਲ ਉਸਦੀ ਸ਼ਨਾਖ਼ਤ ਨਹੀਂ ਹੋ ਸਕੀ ਹੈ। ਪੁਲਸ ਨੇ ਘਟਨਾ ਵਾਲੀ ਥਾਂ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਾਰੈਂਸਿਕ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਤਾਂ ਜੋ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਇਸ ਦੌਰਾਨ ਸਮਾਜਸੇਵੀ ਸੰਸਥਾ ਸਹਾਰਾ ਜਨਸੇਵਾ ਦੀ ਟੀਮ ਵੀ ਮੌਕੇ ’ਤੇ ਪਹੁੰਚੀ ਅਤੇ ਪੁਲਸ ਦੇ ਨਾਲ ਮਿਲ ਕੇ ਲਾਸ਼ ਨੂੰ ਹਸਪਤਾਲ ਪਹੁੰਚਾਉਣ 'ਚ ਸਹਿਯੋਗ ਕੀਤਾ। ਸੰਸਥਾ ਦੇ ਪ੍ਰਤਿਨਿਧੀਆਂ ਨੇ ਦੱਸਿਆ ਕਿ ਮ੍ਰਿਤਕਾ ਦੀ ਪਛਾਣ ਹੋਣ ਤੱਕ ਉਹ ਪ੍ਰਸ਼ਾਸਨ ਨਾਲ ਹਰ ਸੰਭਵ ਸਹਿਯੋਗ ਕਰਦੇ ਰਹਿਣਗੇ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8




 

Credit : www.jagbani.com

  • TODAY TOP NEWS