ਪੰਜਾਬ 'ਚ ਵੱਡੀ ਵਾਰਦਾਤ! ਮੈਰਿਜ ਪੈਲੇਸ 'ਚ ਮੁੰਡੇ ਦਾ ਕਤਲ, ਵਿਆਹ ਸਮਾਗਮ ਦੌਰਾਨ ਪਈਆਂ ਭਾਜੜਾਂ

ਪੰਜਾਬ 'ਚ ਵੱਡੀ ਵਾਰਦਾਤ! ਮੈਰਿਜ ਪੈਲੇਸ 'ਚ ਮੁੰਡੇ ਦਾ ਕਤਲ, ਵਿਆਹ ਸਮਾਗਮ ਦੌਰਾਨ ਪਈਆਂ ਭਾਜੜਾਂ

ਫਰੀਦਕੋਟ- ਫਰੀਦਕੋਟ ਤੋਂ ਇਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਦੋਸਤਾਂ ਵੱਲੋਂ ਹੀ ਆਪਣੇ ਇਕ ਦੋਸਤ ਦੀ ਕਿਰਚਾਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਕਾ। ਘਟਨਾ ਨਾਲ ਇਲਾਕੇ 'ਚ ਸਨਸਨੀ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਦਿਲਪ੍ਰੀਤ ਸਿੰਘ ਵਾਸੀ ਫਰੀਦਕੋਟ ਆਪਣੇ ਦੋਸਤ ਦੇ ਵਿਆਹ ਸਮਾਗਮ 'ਚ ਹੋਰ ਸਾਥੀਆਂ ਸਮੇਤ ਸ਼ਾਮਲ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ 'ਜਾਗੋ' ਵਾਲੇ ਦਿਨ ਦਿਲਪ੍ਰੀਤ ਦੀ ਖ਼ੁਸ਼ਪ੍ਰੀਤ ਸਿੰਘ ਨਾਮਕ ਨੌਜਵਾਨ ਨਾਲ ਮਾਮੂਲੀ ਤਕਰਾਰ ਹੋ ਗਈ ਸੀ, ਜੋ ਉਸ ਦਾ ਦੋਸਤ ਹੀ ਸੀ। ਉਕਤ ਤਕਰਾਰ ਦੀ ਰੰਜਿਸ਼ ਖ਼ੁਸ਼ਪ੍ਰੀਤ ਸਿੰਘ ਨੇ ਆਪਣੇ ਦਿਲ 'ਚ ਰੱਖ ਲਈ।

ਬੀਤੀ ਰਾਤ ਜਦੋਂ ਫਰੀਦਕੋਟ ਦੇ ਇਕ ਮੈਰਿਜ ਪੈਲੇਸ 'ਚ ਵਿਆਹ ਸਮਾਗਮ ਚੱਲ ਰਿਹਾ ਸੀ ਤਾਂ ਰੋਟੀ ਖਾਣ ਦੇ ਸਮੇਂ ਖ਼ੁਸ਼ਪ੍ਰੀਤ ਸਿੰਘ ਅਤੇ ਉਸ ਦੇ ਇਕ ਹੋਰ ਸਾਥੀ ਨੇ ਦਿਲਪ੍ਰੀਤ ਨੂੰ ਪੈਲੇਸ ਤੋਂ ਬਾਹਰ ਬੁਲਾਇਆ। ਉੱਥੇ ਲੈ ਜਾ ਕੇ ਉਸ 'ਤੇ ਕਿਰਚਾਂ ਨਾਲ ਲਗਾਤਾਰ ਵਾਰ ਕੀਤੇ ਗਏ, ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਦਿਲਪ੍ਰੀਤ ਦੇ ਪਿਤਾ ਨੇ ਦੱਸਿਆ ਕਿ ਜਦੋਂ ਦਿਲਪ੍ਰੀਤ ਖਾਣਾ ਖਾ ਰਿਹਾ ਸੀ ਤਾਂ ਉਸ ਦਾ ਇਕ ਦੋਸਤ ਉਸ ਨੂੰ ਬਾਹਰ ਲੈ ਗਿਆ। ਕੁਝ ਸਮੇਂ ਬਾਅਦ ਉਹ ਤੜਫ਼ਦਾ ਹੋਇਆ ਅੰਦਰ ਆਇਆ ਅਤੇ ਉਸ ਦੇ ਸਰੀਰ ’ਤੇ ਕਿਰਚਾਂ ਦੇ ਵਾਰ ਸਪੱਸ਼ਟ ਨਜ਼ਰ ਆ ਰਹੇ ਸਨ। ਜਦੋਂ ਉਹ ਬਾਹਰ ਪਹੁੰਚੇ ਤਾਂ ਦੋਵੇਂ ਨੌਜਵਾਨ ਮੌਕੇ ਤੋਂ ਫਰਾਰ ਹੋ ਚੁੱਕੇ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS