ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦੇ ਘਰ ਪਹੁੰਚੀ ਕਾਂਗਰਸੀ ਲੀਡਰਸ਼ਿਪ, ਕਿਹਾ- ਏਜੰਸੀਆਂ ਤੋਂ ਹੋਵੇ ਜਾਂਚ

ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦੇ ਘਰ ਪਹੁੰਚੀ ਕਾਂਗਰਸੀ ਲੀਡਰਸ਼ਿਪ, ਕਿਹਾ- ਏਜੰਸੀਆਂ ਤੋਂ ਹੋਵੇ ਜਾਂਚ

ਦੀਨਾਨਗਰ- ਸਰਹੱਦੀ ਪਿੰਡ ਆਦੀਆਂ ਵਿਖੇ ਪੁਲਸ ਮੁਲਾਜ਼ਮਾਂ ਦੇ ਕਤਲ ਕਾਂਡ ਮਾਮਲੇ ਵਿਚ ਪੁਲਸ ਐਨਕਾਊਂਟਰ ਦੌਰਾਨ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਮੂਹ ਕਾਂਗਰਸ ਲੀਡਰਸ਼ਿਪ ਉਨ੍ਹਾਂ ਦੇ ਘਰ ਪਹੁੰਚੀ। ਇਸ ਮੌਕੇ  ਲੋਕ ਸਭਾ ਮੈਂਬਰ ਹਲਕਾ ਗੁਰਦਾਸਪੁਰ ਸੁਖਜਿੰਦਰ ਸਿੰਘ ਰੰਧਾਵਾ, ਵਿਰੋਧੀ ਧਿਰ ਨੇਤਾ ਅਤੇ ਪ੍ਰਤਾਪ ਸਿੰਘ ਬਾਜਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਹਲਕਾ ਫਤਿਹਗੜ੍ਹ ਚੂੜੀਆਂ, ਸ਼੍ਰੀਮਤੀ ਅਰੁਣਾ ਚੌਧਰੀ, ਵਿਧਾਇਕ ਹਲਕਾ ਦੀਨਾਨਗਰ, ਬਰਿੰਦਰਮੀਤ ਸਿੰਘ ਪਾਹੜਾ, ਵਿਧਾਇਕ ਹਲਕਾ ਗੁਰਦਾਸਪੁਰ, ਹਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਹਲਕਾ ਅਜਨਾਲਾ ਅਤੇ ਕੁਲਬੀਰ ਸਿੰਘ ਜ਼ੀਰਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਹਾਜ਼ਰ ਸਨ।

ਆਗੂਆਂ ਵੱਲੋਂ ਮੁਕਾਬਲੇ ਦੌਰਾਨ ਮਾਰੇ ਗਏ ਰਣਜੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਜਤਾਈ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐੱਮਪੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਮੂਹ ਕਾਂਗਰਸ ਲੀਡਰਸ਼ਿਪ ਵੱਲੋਂ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ। ਉਨ੍ਹਾਂ ਪੁਲਸ ਵੱਲੋਂ ਕੀਤੇ ਗਏ ਐਨਕਾਊਂਟਰ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਿਸੇ ਕੇਂਦਰੀ ਜਾਂਚ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਪੁਲਸ ਵੱਲੋਂ ਪਿੰਡਾਂ ਵਿੱਚੋਂ ਜ਼ਬਤ ਕੀਤੇ ਗਏ ਡੀਵੀਆਰ ਵਾਪਸ ਕੀਤੇ ਜਾਣ ਚਾਹੀਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਉਨ੍ਹਾਂ ਵਿੱਚੋਂ ਜੇਕਰ ਡਾਟਾ ਡਿਲੀਟ ਹੋਇਆ ਤਾਂ ਇਸ ਤੋਂ ਸਾਬਤ ਹੁੰਦਾ ਹੈ ਕਿ ਪੁਲਸ ਨੇ ਇਹ ਫਰਜ਼ੀ ਐਨਕਾਊਂਟਰ ਗਿਆ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS