ਅੰਮ੍ਰਿਤਸਰ: ਪ੍ਰਸਿੱਧ ਪੰਜਾਬੀ ਗਾਇਕ ਜੈਜ਼ੀ ਬੀ ਦੇਰ ਰਾਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਜੈਜੀ ਬੀ ਤਕਰੀਬਨ ਰਾਤ ਦੇ 1 ਵਜੇ ਦਰਬਾਰ ਸਾਹਿਬ ਵਿਖੇ ਪਵਿੱਤਰ ਦਰਸ਼ਨਾਂ ਲਈ ਆਏ ਸਨ।
ਜਾਣਕਾਰੀ ਅਨੁਸਾਰ, ਉਹ ਇੱਕ ਘੰਟੇ ਤੋਂ ਵੱਧ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਅੰਦਰ ਰਹੇ ਅਤੇ ਉੱਥੇ ਬੈਠ ਕੇ ਗੁਰਬਾਣੀ ਦਾ ਆਨੰਦ ਮਾਣਿਆ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ।
Credit : www.jagbani.com