ਸ੍ਰੀ ਅਨੰਦਪੁਰ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ 'ਚ ਕੌਮੀ ਤਿਉਹਾਰ ਹੋਲਾ-ਮਹੱਲਾ ਦਾ ਦੂਜਾ ਪੜਾਅ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ ਵਿਖੇ ਜੈਕਾਰਿਆਂ ਦੀ ਗੂੰਜ 'ਚ ਕੌਮੀ ਤਿਉਹਾਰ ਹੋਲਾ-ਮਹੱਲਾ ਦਾ ਦੂਜਾ ਪੜਾਅ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ)- ਗੁਰੂ ਨਗਰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਜੈਕਾਰਿਆਂ ਦੀ ਗੂੰਜ ਵਿਚ ਅੱਜ ਹੋਲਾ-ਮਹੱਲਾ ਤਿਉਹਾਰ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਆਰੰਭ ਕੀਤੇ ਗਏ ਹਨ, ਜਿਸ ਦੇ ਭੋਗ ਚਾਰ ਮਾਰਚ ਨੂੰ ਪਾਏ ਜਾਣਗੇ। ਖਾਲਸਾਈ ਰੰਗ ਵਿੱਚ ਰੰਗੀ ਧਰਤੀ ਕੇਸਰੀ ਅਤੇ ਨੀਲੇ ਰੰਗ ਦੀਆਂ ਦਸਤਾਰਾਂ ਸਜਾ ਕੇ ਸੰਗਤਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।

PunjabKesari

ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਰੰਭ ਹੋ ਗਏ ਹਨ। ਦੱਸ ਦਈਏ ਕੀ ਹੋਲੇ-ਮਹੱਲੇ ਦੇ ਦੂਜੇ ਪੜਾਅ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੋ, ਤਿੰਨ ਅਤੇ ਚਾਰ ਮਾਰਚ ਨੂੰ ਚੱਲਣਗੇ। ਜਿਸ ਵਿੱਚ ਸੰਗਤਾਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਲਗਾਤਾਰ ਤਿੰਨ ਦਿਨ ਨਤਮਸਤਕ ਹੁੰਦੀਆਂ ਰਹਿਣਗੀਆਂ। ਚਾਰ ਮਾਰਚ ਨੂੰ ਨਗਰ ਕੀਰਤਨ ਰੂਪੀ ਮਹੱਲਾ ਦੁਪਹਿਰ ਨੂੰ ਸਾਢੇ 12 ਵਜੇ ਤੋਂ ਬਾਅਦ ਕੱਢਿਆ ਜਾਵੇਗਾ, ਜਿਸ 'ਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਜੰਗਜੂ ਕਰਤੱਬ ਵਿਖਾਉਣਗੀਆਂ ਅਤੇ ਘੋੜ ਦੌੜ ਲਈ ਸ੍ਰੀ ਅਨੰਦਪੁਰ ਸਾਹਿਬ ਦੇ ਚਰਨ ਗੰਗਾ ਸਟੇਡੀਅਮ ਵਿਖੇ ਪਹੁੰਚਣਗੀਆਂ, ਜਿੱਥੇ ਮਹੱਲਾ ਕੱਢਿਆ ਜਾਵੇਗਾ।

PunjabKesari

ਅੱਜ ਹੋਲੇ-ਮਹੱਲੇ ਦੀ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੀਤੀ ਗਈ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐਗਜ਼ੈਕਟਿਵ ਮੈਂਬਰ ਡਾਕਟਰ ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਅਕਾਲੀ ਦਲ ਤੋਂ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। 

PunjabKesari

PunjabKesari

PunjabKesari

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS