ਪੰਜਾਬ ਦੇ ਮੌਸਮ ਨੂੰ ਲੈ ਕੇ IMD ਦੀ 6 ਮਾਰਚ ਤੱਕ ਵੱਡੀ ਭਵਿੱਖਬਾਣੀ! ਚੱਲਣਗੀਆਂ ਹਵਾਵਾਂ, ਜਾਣੋ ਤਾਜ਼ਾ ਅਪਡੇਟ

ਪੰਜਾਬ ਦੇ ਮੌਸਮ ਨੂੰ ਲੈ ਕੇ IMD ਦੀ 6 ਮਾਰਚ ਤੱਕ ਵੱਡੀ ਭਵਿੱਖਬਾਣੀ! ਚੱਲਣਗੀਆਂ ਹਵਾਵਾਂ, ਜਾਣੋ ਤਾਜ਼ਾ ਅਪਡੇਟ

ਜਲੰਧਰ- ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ ਕੀਤੀ ਗਈ ਹੈ। ਪੰਜਾਬ ਅਤੇ ਚੰਡੀਗੜ੍ਹ 'ਚ ਮਾਰਚ ਮਹੀਨੇ ਦੀ ਸ਼ੁਰੂਆਤ ਤੋਂ ਹੀ ਗਰਮੀ ਨੇ ਜ਼ੋਰ ਫੜ ਲਿਆ ਹੈ। ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਲਗਾਤਾਰ ਵਾਧਾ ਹੋਵੇਗਾ। ਉਥੇ ਹੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ 6 ਮਾਰਚ ਤੱਕ ਪੰਜਾਬ ਦੇ ਮੌਸਮ ਸਬੰਧੀ ਵੱਡੀ ਭਵਿੱਖਭਾਣੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਪੰਜਾਬ ਵਿਚ 6 ਮਾਰਚ ਤੱਕ ਮੌਸਮ ਬਿਲਕੁਲ ਸਾਫ਼ ਰਹੇਗਾ। ਵਿਭਾਗ ਨੇ ਬਾਰਿਸ਼ ਸਬੰਧੀ ਕੋਈ ਵੀ ਅਲਰਟ ਜਾਰੀ ਨਹੀਂ ਕੀਤਾ ਹੈ। 

 ਉਥੇ ਹੀ ਜੇਕਰ ਗੱਲ ਕੀਤੀ ਜਾਵੇ ਪੰਜਾਬ ਵਿਚ ਪਿਛਲੇ 24 ਘੰਟਿਆਂ ਦੇ ਤਾਪਮਾਨ ਦੀ ਤਾਂ ਪਿਛਲੇ 24 ਘੰਟਿਆਂ 'ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 5.8 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹਾਲਾਂਕਿ 0.1 ਡਿਗਰੀ ਸੈਲਸੀਅਸ ਦੀ ਥੋੜ੍ਹੀ ਜਿਹੀ ਗਿਰਾਵਟ ਵੀ ਦਰਜ ਕੀਤੀ ਗਈ। ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 10.5 ਡਿਗਰੀ ਸੈਲਸੀਅਸ ਸੀ, ਜੋ ਕਿ ਪੂਰੇ ਮੈਦਾਨੀ ਇਲਾਕਿਆਂ ਵਿੱਚ ਸਭ ਤੋਂ ਘੱਟ ਹੈ।

PunjabKesari

ਚੰਡੀਗੜ੍ਹ ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਪੰਜ ਦਿਨਾਂ ਵਿੱਚ ਉੱਤਰ-ਪੱਛਮੀ ਭਾਰਤ, ਜਿਸ ਵਿੱਚ ਪੰਜਾਬ ਅਤੇ ਚੰਡੀਗੜ੍ਹ ਸ਼ਾਮਲ ਹਨ, ਵਿੱਚ ਵੱਧ ਤੋਂ ਵੱਧ ਤਾਪਮਾਨ 3 ਤੋਂ 5 ਡਿਗਰੀ ਸੈਲਸੀਅਸ ਹੋਰ ਵਧਣ ਦੀ ਉਮੀਦ ਹੈ। ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਕਿਹਾ ਕਿ ਸੂਬੇ ਵਿਚ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਠੰਡੀਆਂ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਜਤਾਈ ਗਈ ਹੈ। 

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS