ਇੰਟਰਨੈਸ਼ਨਲ ਡੈਸਕ- ਅਮਰੀਕਾ ਅਤੇ ਇਜ਼ਰਾਈਲ ਦੇ ਹਵਾਈ ਹਮਲੇ ਵਿੱਚ ਮਾਰੇ ਗਏ ਇਰਾਨ ਦੇ ਸੁਪਰੀਮ ਲੀਡਰ ਆਯਤੁੱਲਾ ਅਲੀ ਖ਼ਾਮੇਨੇਈ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਰਾਨੀ ਮੀਡੀਆ ਅਤੇ ਸਰਕਾਰੀ ਏਜੰਸੀਆਂ ਨੇ ਇਸ ਸਬੰਧੀ ਅਧਿਕਾਰਤ ਵੇਰਵੇ ਸਾਂਝੇ ਕੀਤੇ ਹਨ। ਇਰਾਨ ਸਰਕਾਰ ਨੇ ਖ਼ਾਮੇਨੇਈ ਲਈ 3 ਦਿਨਾਂ ਦੇ ਰਾਜਕੀ ਸਸਕਾਰ ਦਾ ਐਲਾਨ ਕੀਤਾ ਹੈ।
ਉਨ੍ਹਾਂ ਦੀ ਮੌਤ ਮਗਰੋਂ ਪੂਰੇ ਇਰਾਨ ਵਿੱਚ 40 ਦਿਨਾਂ ਦੇ ਰਾਸ਼ਟਰੀ ਸੋਗ ਅਤੇ 7 ਦਿਨਾਂ ਦੀ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਾਰੇ ਸਰਕਾਰੀ ਦਫ਼ਤਰਾਂ ਅਤੇ ਇਮਾਰਤਾਂ 'ਤੇ ਝੰਡੇ ਨੀਵੇਂ ਕਰ ਦਿੱਤੇ ਗਏ ਹਨ। ਜੰਗ ਦੇ ਚੱਲਦਿਆਂ, ਅੰਤਿਮ ਸੰਸਕਾਰ ਦੇ ਰਸਤੇ ਅਤੇ ਆਲੇ-ਦੁਆਲੇ ਹਜ਼ਾਰਾਂ ਦੀ ਗਿਣਤੀ ਵਿੱਚ 'ਇਰਾਨੀ ਰੀਵੋਲਿਊਸ਼ਨਰੀ ਗਾਰਡਸ' (IRGC) ਤਾਇਨਾਤ ਕੀਤੇ ਗਏ ਹਨ ਤੇ ਪੂਰੇ ਇਲਾਕੇ ਨੂੰ ਨੋ ਫਲਾਈ ਜ਼ੋਨ ਐਲਾਨਿਆ ਗਿਆ ਹੈ। ਅਸਮਾਨ ਵਿੱਚ ਐਂਟੀ-ਏਅਰਕ੍ਰਾਫਟ ਸਿਸਟਮ ਸਰਗਰਮ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਹਵਾਈ ਖ਼ਤਰੇ ਨੂੰ ਰੋਕਿਆ ਜਾ ਸਕੇ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com