ਸਰਦੂਲਗੜ੍ਹ : ਇੱਥੇ 'ਪੰਜਾਬ ਬਚਾਓ' ਰੈਲੀ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਦੌਰਾਨ ਵੱਡੇ ਬਾਦਲ ਸਾਹਿਬ ਪੰਜਾਬ ਦੇ ਮੁੱਖ ਮੰਤਰੀ ਰਹੇ ਹਨ ਅਤੇ ਅਕਾਲੀ ਦਲ ਨੇ ਪੰਜਾਬ ਦੇ ਵਿਕਾਸ ਲਈ ਜੀਅ-ਜਾਨ ਨਾਲ ਕੰਮ ਕੀਤਾ। ਉਨ੍ਹਾਂ ਨੇ ਮੁੱਖ ਮੰਤਰੀ ਮਾਨ 'ਤੇ ਤੰਜ ਕੱਸਦਿਆਂ ਕਿਹਾ ਕਿ ਉਨ੍ਹਾਂ ਦੇ ਭਾਸ਼ਣਾਂ 'ਚ ਚੁਟਕਲਿਆਂ ਤੋਂ ਸਿਵਾਏ ਕੁੱਝ ਨਹੀਂ ਹੁੰਦਾ ਅਤੇ ਸਾਨੂੰ ਇਹੋ ਜਿਹਾ ਮੁੱਖ ਮੰਤਰੀ ਨਹੀਂ ਚਾਹੀਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਾਂ ਅੰਗੂਠਾ ਲਾਉਣ ਲਈ ਰੱਖਿਆ ਹੈ, ਜਦੋਂ ਕਿ ਪੰਜਾਬ ਨੂੰ ਕੇਜਰੀਵਾਲ ਚਲਾ ਰਿਹਾ ਹੈ। ਬੀਬੀਆਂ ਨੂੰ 1000 ਰੁਪਏ ਦੇਣ ਦੇ ਬਿਆਨ 'ਤੇ ਸੁਖਬੀਰ ਬਾਦਲ ਨੇ ਕਿਹਾ ਕਿ ਇਨ੍ਹਾਂ ਕੋਲੋਂ ਔਰਤਾਂ ਨਾਲ ਕੀਤਾ ਗਿਆ ਇਹ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com