ਜਲੰਧਰ- ਪੰਜਾਬ ਦੇ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵੱਲੋਂ ਮੌਸਮ ਨੂੰ ਲੈ ਕੇ ਅੱਜ ਤੋਂ ਲੈ ਕੇ 8 ਮਾਰਚ ਤੱਕ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ਵਿਚ ਮੌਸਮ ਖ਼ੁਸ਼ਕ ਰਹੇਗਾ ਅਤੇ ਤਾਪਮਾਨ ਵਿਚ ਲਗਾਤਾਰ ਵਾਧਾ ਵੇਖਣ ਨੂੰ ਮਿਲੇਗਾ। ਫਿਲਹਾਲ ਮੌਸਮ ਵਿਭਾਗ ਵੱਲੋਂ ਬਾਰਿਸ਼ ਸਬੰਧੀ ਵੀ ਕੋਈ ਸੰਕੇਤ ਨਹੀਂ ਦਿੱਤੇ ਗਏ ਹਨ ਅਤੇ ਨਾ ਕਿਸੇ ਤਰ੍ਹਾਂ ਦਾ ਕੋਈ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਦੌਰਾਨ ਉਂਝ ਠੰਡੀਆਂ ਹਵਾਵਾਂ ਚੱਲਦੀਆਂ ਰਹਿਣਗੀਆਂ।

ਉਥੇ ਹੀ ਜੇਕਰ ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਦੀ ਗੱਲ ਕਰੀਏ ਤਾਂ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ 0.3 ਡਿਗਰੀ ਸੈਲਸੀਅਸ ਦਾ ਵਾਧਾ ਵੇਖਿਆ ਗਿਆ। ਹਾਲਾਂਕਿ ਇਹ ਆਮ ਨਾਲੋਂ 5 ਡਿਗਰੀ ਸੈਲਸੀਅਸ ਵੱਧ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ (ਰੂਪਨਗਰ) ‘ਤੇ ਦਰਜ ਕੀਤਾ ਗਿਆ, ਜੋਕਿ 32.08 ਡਿਗਰੀ ਸੈਲਸੀਅਸ ਰਿਹਾ।

ਅੰਮ੍ਰਿਤਸਰ ਦਾ ਵੱਧੋ-ਵੱਧ ਤਾਪਮਾਨ 30.1 ਡਿਗਰੀ, ਲੁਧਿਆਣਾ ਦਾ 30.8 ਡਿਗਰੀ, ਪਟਿਆਲਾ ਦਾ 31.2 ਡਿਗਰੀ, ਫਰੀਦਕੋਟ ਦਾ 33.0 ਡਿਗਰੀ, ਫਿਰੋਜ਼ਪੁਰ ਦਾ 33.1 ਡਿਗਰੀ, ਹੁਸ਼ਿਆਪੁਰ ਦਾ 30.0 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 30.2 ਡਿਗਰੀ, ਮੋਹਾਲੀ ਦਾ 30.06 ਡਿਗਰੀ, ਥੀਨ ਡੈਮ ਪਠਾਨਕੋਟ ਦਾ 30.5 ਡਿਗਰੀ, ਰੋਪੜ ਦਾ 28.4 ਡਿਗਰੀ, ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) ਦਾ 31.6 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 31.04 ਡਿਗਰੀ ਰਿਹਾ। ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਵਧਦੇ ਤਾਪਮਾਨ ਦੌਰਾਨ ਲੋਕਾਂ ਨੂੰ ਸਾਵਧਾਨੀ ਵਰਤਤਣ ਦੀ ਸਲਾਹ ਵੀ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com