ਫਿਰੋਜ਼ਪੁਰ : ਫਿਰੋਜ਼ਪੁਰ 'ਚ ਵੱਡੀ ਘਟਨਾ ਸਾਹਮਣੇ ਆਈ ਹੈ। ਇੱਥੇ ਫਿਰੋਜ਼ਪੁਰ ਕੈਂਟ ਦੀ ਗਵਾਲ ਟੋਲੀ 'ਚ ਹੋਲੀ ਵਾਲੇ ਦਿਨ ਗਲੀ 'ਚ ਖੇਡਦੇ 9 ਸਾਲਾ ਬੱਚੇ ਨੂੰ ਗੋਲੀ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਉੱਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਬੱਚਾ ਇਕ ਸਕੂਟਰ ਨੇੜੇ ਖੜ੍ਹਾ ਸੀ ਕਿ ਅਚਾਨਕ ਉਸ ਦੀ ਪਿੱਠ ਦੇ ਹੇਠਲੇ ਪਾਸੇ ਗੋਲੀ ਲੱਗ ਗਈ।
ਬੱਚੇ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਅੱਗੇ ਰੈਫ਼ਰ ਕਰ ਦਿੱਤਾ ਗਿਆ। ਇਸ ਤੋਂ ਬਾਅਦ ਪਰਿਵਾਰ ਨੇ ਬੱਚੇ ਨੂੰ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਾਇਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਹਾਲਾਂਕਿ ਪਰਿਵਾਰ ਨੂੰ ਇਸ ਗੱਲ ਦਾ ਪਤਾ ਨਹੀਂ ਲੱਗ ਸਕਿਆ ਕਿ ਗੋਲੀ ਬੱਚੇ ਨੂੰ ਕਿਵੇਂ ਲੱਗ ਗਈ ਅਤੇ ਕਿੱਥੋਂ ਚੱਲੀ। ਇਸ ਬਾਰੇ ਡੀ. ਐੱਸ. ਪੀ. ਸੁਖਵਿੰਦਰ ਸਿੰਘ ਦਾ ਕਹਿਣਾ ਇਸ ਮਾਮਲੇ ਦੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com