ਚੰਡੀਗੜ੍ਹ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਨੂੰ ਸਿੱਧੇ ਤੌਰ 'ਤੇ ਚੋਣ ਸਾਲ ਵਿਚ ਵੋਟ ਬੈਂਕ ਮਜ਼ਬੂਤ ਕਰਨ ਦੀ ਸਿਆਸੀ ਚਾਲ ਵਜੋਂ ਦੇਖਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਇਸ ਦੇ ਕੁਝ ਵੱਖਰੇ ਪਹਿਲੂ ਵੀ ਸਾਹਮਣੇ ਆਏ ਹਨ। ਸਰਕਾਰ ਨੇ ਇਹ ਵਾਅਦਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤਾ ਸੀ ਪਰ ਹੁਣ ਜਦੋਂ ਚੋਣਾਂ ਨੇੜੇ ਹਨ, ਉਦੋਂ ਹੀ ਇਸ ਨੂੰ ਲਾਗੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਨੂੰ ਵਿਕਾਸ ਦੀ ਬਜਾਏ ਇਕ ਚੋਣ ਸਟੰਟ ਵਜੋਂ ਦੇਖਿਆ ਜਾ ਰਿਹਾ ਹੈ। ਇਥੇ ਹੈਰਾਨ ਕਰਨ ਵਾਲੀ ਗੱਲ ਇਹ ਵੀ ਹੈ ਕਿ ਆਮ ਆਦਮੀ ਪਾਰਟੀ ਨੇ ਪਹਿਲਾਂ ਤਾਂ ਆਖਿਆ ਸੀ ਕਿ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ ਇਹ ਰਕਮ ਹਰ ਮਹੀਨੇ ਦਿੱਤੀ ਜਾਵੇਗੀ ਪਰ ਸੂਤਰ ਦੱਸਦੇ ਹਨ ਕਿ ਹੁਣ ਇਸ ਸਕੀਮ ਦਾ ਲਾਭ ਇਨਕਮ ਟੈਕਸ ਭਰਨ ਵਾਲੀਆਂ ਔਰਤਾਂ ਨੂੰ ਨਹੀਂ ਮਿਲੇਗਾ। ਇਸੇ ਤਰ੍ਹਾਂ ਆਪਣਾ ਕਾਰੋਬਾਰ ਕਰਨ ਵਾਲੀਆਂ ਔਰਤਾਂ ਨੂੰ ਵੀ ਇਹ ਰਾਸ਼ੀ ਨਹੀਂ ਮਿਲੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
Credit : www.jagbani.com