ਰਣਜੀਤ ਸਿੰਘ ਐਨਕਾਊਂਟਰ ਮਾਮਲੇ 'ਚ ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਹਾਈਕੋਰਟ ਨੂੰ ਕੀਤੀ ਅਪੀਲ

ਰਣਜੀਤ ਸਿੰਘ ਐਨਕਾਊਂਟਰ ਮਾਮਲੇ 'ਚ ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਹਾਈਕੋਰਟ ਨੂੰ ਕੀਤੀ ਅਪੀਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਅਤੇ ਪੁਲਸ ਮੁਕਾਬਲਿਆਂ ਨੂੰ ਲੈ ਕੇ ਸੂਬਾ ਸਰਕਾਰ 'ਤੇ ਤਿੱਖੇ ਹਮਲੇ ਕੀਤੇ ਹਨ। ਮਜੀਠੀਆ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਸਾਂਝੀ ਕੀਤੀ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਣਜੀਤ ਸਿੰਘ ਐਨਕਾਊਂਟਰ ਮਾਮਲੇ ਸੂ-ਮੋਟੋ ਿਸ ਲੈਂਦਿਆਂ ਪੰਜਾਬ ਦੇ ਐਡਹਾਕ ਡੀ. ਜੀ. ਪੀ. ਨੂੰ ਤਲਬ ਕੀਤਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਹੋਏ ਪੁਲਸ ਮੁਕਾਬਲਿਆਂ ਨੇ ਕਈ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਮਜੀਠੀਆ ਨੇ ਕਿਹਾ ਕਿ ਪੰਜਾਬ 'ਚ ਬਣੇ 'ਜੰਗਲ ਰਾਜ' ਨੂੰ ਹੁਣ ਹੋਰ ਨਜ਼ਰ-ਅੰਦਾਜ਼ ਨਹੀਂ ਕੀਤਾ ਜਾ ਸਕਦਾ। ਮਜੀਠੀਆ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਾਸਨ ਕਾਲ 'ਚ ਲੋਕਾਂ ਦਾ ਕਾਨੂੰਨ ਦੇ ਰਾਜ ਤੋਂ ਭਰੋਸਾ ਲਗਾਤਾਰ ਘੱਟਦਾ ਜਾ ਰਿਹਾ ਹੈ।

ਮਜੀਠੀਆ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੇਨਤੀ ਕੀਤੀ ਹੈ ਕਿ ਪੰਜਾਬ ਦੇ ਲੋਕਾਂ ਨੂੰ ਸੱਚਾਈ ਦੱਸਣ 'ਚ ਮਦਦ ਕੀਤੀ ਜਾਵੇ। ਮਜੀਠੀਆ ਨੇ ਮੰਗ ਕੀਤੀ ਕਿ ਮੌਜੂਦਾ ਐਡਹਾਕ ਡੀ. ਜੀ. ਪੀ. ਦੇ ਕਾਰਜਕਾਲ ਦੌਰਾਨ ਹੋਏ ਸਾਰੇ ਪੁਲਸ ਮੁਕਾਬਲਿਆਂ ਦੀ ਕਿਸੇ ਸੁਤੰਤਰ ਨਿਆਇਕ ਜਾਂ ਕੇਂਦਰੀ ਏਜੰਸੀ ਤੋਂ ਜਾਂਚ ਕਰਵਾਈ ਜਾਣੀ ਚਾਹੀਦੀ ਹੈ।
ਹਾਈਕੋਰਟ ਨੇ ਡੀ. ਜੀ. ਪੀ. ਨੂੰ ਕੀਤਾ ਤਲਬ
ਦੱਸਣਯੋਗ ਹੈ ਕਿ ਰਣਜੀਤ ਸਿੰਘ ਐਨਕਾਊਂਟਰ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂ-ਮੋਟੋ ਿਸ ਲਿਆ ਹੈ ਅਤੇ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੂੰ ਸੰਮਨ ਜਾਰੀ ਕੀਤੇ ਹਨ। ਇਸ ਮਾਮਲੇ ਦੀ ਅੱਜ ਹਾਈਕੋਰਟ 'ਚ ਸੁਣਵਾਈ ਹੋਣੀ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

Credit : www.jagbani.com

  • TODAY TOP NEWS