ਚੰਡੀਗੜ੍ਹ/ਗੁਰਦਾਸਪੁਰ: ਗੁਰਦਾਸਪੁਰ 'ਚ ਏ. ਐੱਸ. ਆਈ. ਅਤੇ ਹੋਮਗਾਰਡ ਜਵਾਨ ਦੇ ਕਤਲ ਦੇ ਮੁਲਜ਼ਮ ਰਣਜੀਤ ਸਿੰਘ ਦੇ ਐਨਕਾਊਂਟਰ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਅਦਾਲਤ ਨੇ ਇਸ ਮਾਮਲੇ ਦਾ ਿਸ ਲੈਂਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੂੰ ਦੋ ਹਫ਼ਤਿਆਂ 'ਚ ਜਵਾਬ ਦਾਖ਼ਲ ਕਰਨ ਅਤੇ ਵਿਸਥਾਰਤ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਸੁਣਵਾਈ ਦੌਰਾਨ ਹਾਈਕੋਰਟ ਨੇ ਸਿਸਟਮ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਅਸੀਂ ਅੱਖਾਂ ਬੰਦ ਕਰਕੇ ਨਹੀਂ ਬੈਠ ਸਕਦੇ।
ਅਦਾਲਤ ਨੇ ਪੁਲਸ ਦੀ ਕਹਾਣੀ 'ਤੇ ਸ਼ੱਕ ਜ਼ਾਹਿਰ ਕਰਦਿਆਂ ਪੁੱਛਿਆ ਕਿ ਹਰ ਐਨਕਾਊਂਟਰ ਦੀ ਕਹਾਣੀ ਇਕੋ ਜਿਹੀ ਕਿਉਂ ਹੁੰਦੀ ਹੈ?। ਅਦਾਲਤ 'ਚ ਇਹ ਵੀ ਦੱਸਿਆ ਗਿਆ ਕਿ ਨਵੰਬਰ 2025 ਤੋਂ ਜਨਵਰੀ 2026 ਤੱਕ ਹੋਏ 34 ਮੁਕਾਬਲਿਆਂ ਦੀ ਕਹਾਣੀ ਲਗਭਗ ਇੱਕੋ ਜਿਹੀ ਹੈ। ਡੀ. ਜੀ. ਪੀ. ਨੇ ਅਦਾਲਤ ਨੂੰ ਸੂਚਿਤ ਕੀਤਾ ਕਿ ਇਸ ਮਾਮਲੇ ਦੀ ਜਾਂਚ ਲਈ ਇੱਕ ਐੱਸ. ਆਈ. ਟੀ. ਦਾ ਗਠਨ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Credit : www.jagbani.com