ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ 'ਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੂਬਾ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਗੁਰਦਾਸਪੁਰ 'ਚ ਸੁਨਿਆਰੇ ਦੇ ਘਰ ਵਿਚ ਹੋਈ ਕਰੋੜਾਂ ਰੁਪਏ ਦੀ ਲੁੱਟ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਜਪ੍ਰਣਾਲੀ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਗੁਰਦਾਸਪੁਰ 'ਚ ਹਥਿਆਰਬੰਦ ਲੁਟੇਰਿਆਂ ਵੱਲੋਂ ਇਕ ਸੁਨਿਆਰੇ ਦੇ ਪਰਿਵਾਰ ਨੂੰ ਬੰਧਕ ਬਣਾ ਕੇ ਲੁੱਟਣ ਦੀ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਇਹ ਅੱਜ ਦੇ ਪੰਜਾਬ ਦੀ ਅਸਲ ਤਸਵੀਰ ਹੈ, ਜਿੱਥੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਰਾਜ ਵਿੱਚ ਅਪਰਾਧੀ ਬੇਖ਼ੌਫ਼ ਘੁੰਮ ਰਹੇ ਹਨ ਅਤੇ ਆਮ ਲੋਕ ਡਰ ਦੇ ਸਾਏ 'ਚ ਜੀਣ ਲਈ ਮਜਬੂਰ ਹਨ।
ਬਾਜਵਾ ਨੇ ਹੈਰਾਨੀ ਜਤਾਉਂਦੇ ਦੱਸਿਆ ਕਿ ਇਹ ਡਾਕਾ ਐੱਸ. ਐੱਸ.ਪੀ. ਦੀ ਰਿਹਾਇਸ਼ ਤੋਂ ਮਹਿਜ਼ 200 ਮੀਟਰ ਦੀ ਦੂਰੀ 'ਤੇ ਮਾਰਿਆ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਪੁਲਸ ਦੇ ਉੱਚ ਅਧਿਕਾਰੀਆਂ ਦੇ ਘਰਾਂ ਕੋਲ ਅਜਿਹੀਆਂ ਵਾਰਦਾਤਾਂ ਹੋ ਸਕਦੀਆਂ ਹਨ ਤਾਂ ਸੂਬੇ 'ਚ ਪੁਲਿਸਿੰਗ ਦੀ ਕੀ ਹਾਲਤ ਹੋਵੇਗੀ?
ਮੁੱਖ ਮੰਤਰੀ 'ਤੇ ਹਮਲਾ ਬੋਲਦਿਆਂ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ, 'ਕੁੰਭਕਰਨ' ਦੀ ਨੀਂਦ ਸੌਂ ਰਹੇ ਹਨ, ਜਦਕਿ ਪੰਜਾਬ ਦੇ ਲੋਕਾਂ ਦੀ ਨੀਂਦ ਉੱਡ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੀ ਕਾਨੂੰਨ ਵਿਵਸਥਾ ਇਸ਼ਤਿਹਾਰਾਂ ਅਤੇ ਖੋਖਲੇ ਦਾਅਵਿਆਂ ਨਾਲ ਨਹੀਂ ਚਲਾਈ ਜਾ ਸਕਦੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com