ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਧਮਾਕਾ! ਅਸਮਾਨ ਤੱਕ ਉੱਠੀਆਂ ਅੱਗ ਦੀਆਂ ਲਪਟਾਂ, ਮਚੀ ਹਫ਼ੜਾ-ਦਫ਼ੜੀ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਧਮਾਕਾ! ਅਸਮਾਨ ਤੱਕ ਉੱਠੀਆਂ ਅੱਗ ਦੀਆਂ ਲਪਟਾਂ, ਮਚੀ ਹਫ਼ੜਾ-ਦਫ਼ੜੀ

ਗੋਰਾਇਆ-ਗੋਰਾਇਆ ਨੈਸ਼ਨਲ ਹਾਈਵੇਅ 'ਤੇ ਉਦੋਂ ਹਫ਼ੜਾ-ਦਫ਼ੜੀ ਮਚ ਗਈ ਜਦੋਂ ਚਚਰਾੜੀ ਓਵਰਬ੍ਰਿਜ 'ਤੇ ਇਕ ਟਰੱਕ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਇਸ 'ਤੇ ਕਾਬੂ ਪਾਉਣ ਲਈ ਲਗਭਗ 10 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਮੌਕੇ 'ਤੇ ਬੁਲਾਉਣਾ ਪਿਆ। ਲਗਭਗ ਪੰਜ ਘੰਟਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।

PunjabKesari

ਸੌਵਰ ਸਿੰਘ ਨੇ ਦੱਸਿਆ ਕਿ ਉਹ ਮੋਟਰ ਗ੍ਰੇ਼ਡਰ ਮਸ਼ੀਨ ਲੈ ਕੇ ਪਟਿਆਲਾ ਤੋਂ ਅੰਮ੍ਰਿਤਸਰ ਜਾ ਰਿਹਾ ਸੀ ਜਦੋਂ ਉਹ ਗੋਰਾਇਆ ਚਚਰਾੜੀ ਓਵਰਬ੍ਰਿਜ ਨੇੜੇ ਪਹੁੰਚਿਆ ਤਾਂ ਮੋਟਰ ਗ੍ਰੇਡਰ ਮਸ਼ੀਨ ਖ਼ਰਾਬ ਹੋ ਗਈ। ਉਹ ਇਸ ਦਾ ਨਿਰੀਖਣ ਕਰਨ ਲਈ ਗੱਡੀ ਤੋਂ ਉਤਰਿਆ ਪਰ ਪਿੱਛੇ ਤੋਂ ਆ ਰਹੇ ਇਕ ਟਰੱਕ ਡਰਾਈਵਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਉਸ ਨੇ ਦੋਸ਼ ਲਗਾਇਆ ਕਿ ਟਰੱਕ ਡਰਾਈਵਰ ਸ਼ਰਾਬੀ ਸੀ ਅਤੇ ਉਸ ਨੇ ਟਰੱਕ ਵਿੱਚ ਕੁਝ ਕੈਮੀਕਲ ਭਰੇ ਹੋਏ ਸਨ, ਜਿਸ ਕਾਰਨ ਅੱਗ ਲੱਗ ਗਈ। ਜਦੋਂ ਉਸ ਨੇ ਡਰਾਈਵਰ ਨੂੰ ਟਰੱਕ ਤੋਂ ਉਤਾਰਿਆ ਤਾਂ ਉਹ ਮੌਕੇ ਤੋਂ ਭੱਜ ਗਿਆ ਅਤੇ ਉਸ ਨੇ ਪੁਲਸ ਨੂੰ ਸੂਚਿਤ ਕੀਤਾ।

PunjabKesari

ਰੋਡ ਸੇਫਟੀ ਫੋਰਸ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਲੁਧਿਆਣਾ ਤੋਂ ਜਲੰਧਰ ਜਾ ਰਿਹਾ ਇਕ ਟਰੱਕ ਚਚਰਾੜੀ ਓਵਰਬ੍ਰਿਜ 'ਤੇ ਖੜ੍ਹੇ ਇਕ ਮੋਟਰ ਗਰੇਡਰ ਨਾਲ ਟਕਰਾ ਗਿਆ, ਜਿਸ ਕਾਰਨ ਟਰੱਕ ਨੂੰ ਅੱਗ ਲੱਗ ਗਈ। ਮੌਕੇ 'ਤੇ ਪਹੁੰਚਣ 'ਤੇ ਉਨ੍ਹਾਂ ਨੇ ਮੋਟਰ ਗਰੇਡਰ ਅਤੇ ਟਰੱਕ ਨੂੰ ਅੱਗ ਦੀਆਂ ਲਪਟਾਂ ਵਿੱਚ ਘਿਰਿਆ ਵੇਖਿਆ।

PunjabKesari

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS