ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਵਿਧਾਨ ਸਭਾ ਅੰਦਰ ਅੱਜ ਬਜਟ ਇਜਲਾਸ ਦੀ ਪਹਿਲੇ ਦਿਨ ਦੀ ਕਾਰਵਾਈ ਦੌਰਾਨ ਕਾਂਗਰਸ ਵੱਲੋਂ ਬਾਇਕਾਟ ਕਰਨ ਮਗਰੋਂ ਸਦਨ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜਿੰਨੇ ਵੀ ਵਾਅਦੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਕੀਤੇ ਹਨ, ਉਹ ਹਰ ਵਾਅਦਾ ਝੂਠਾ ਨਿਕਲਿਆ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ।
ਉਨ੍ਹਾਂ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਬੋਲਦਿਆਂ ਕਿਹਾ ਕਿ ਮੈਨੂੰ ਹੁਣੇ ਪਤਾ ਲੱਗਾ ਹੈ ਕਿ ਅੱਜ ਵੀ ਮੋਗਾ ਵਿਖੇ ਇਕ ਸਰਪੰਚ ਦਾ ਕਤਲ ਕੀਤਾ ਗਿਆ ਹੈ। ਪੰਜਾਬ ਵਿਚ ਜੰਗਲ ਦਾ ਰਾਜ ਪੈਦਾ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਸਿਰਫ਼ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਹੋਰ ਕਿਸੇ ਦੀ ਜ਼ਿੰਦਗੀ ਮਹਿਫੂਜ਼ ਨਹੀਂ ਹੈ।
ਭਗਵੰਤ ਮਾਨ ਦੀ ਸਕਿਓਰਿਟੀ 'ਤੇ ਸਵਾਲ ਚੁੱਕਦੇ ਪ੍ਰਤਾਪ ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਕਹਿੰਦਾ ਹੁੰਦਾ ਸੀ ਕਿ ਜਿਸ ਨੂੰ ਵੀ ਸਕਿਓਰਿਟੀ ਚਾਹੀਦੀ ਹੈ, ਉਹ ਪੋਲਟਰੀ ਫਾਰਮ ਖੋਲ੍ਹ ਲਵੇ। ਇਥੇ ਕਿਸੇ ਨੂੰ ਵੀ ਸਕਿਓਰਿਟੀ ਨਹੀਂ ਮਿਲਣੀ। ਉਨ੍ਹਾਂ ਕਿਹਾ ਕਿ ਅੱਜ ਸਭ ਤੋਂ ਜ਼ਿਆਦਾ ਸਕਿਓਰਿਟੀ ਭਗਵੰਤ ਮਾਨ ਦੇ ਕੋਲ ਹੈ। ਇਨ੍ਹਾਂ ਦੇ ਪਰਿਵਾਰ ਦੇ ਚਾਰ ਮੈਂਬਰ ਹਨ ਅਤੇ ਇਕ ਹਜ਼ਾਰ ਮੁਲਾਜ਼ਮ ਸਿਪਾਹੀ ਤੋਂ ਲੈ ਕੇ ਆਈ. ਡੀ. ਜੀ. ਪੀ. ਤੱਕ ਇਸ ਦੀ ਸਕਿਓਰਿਟੀ ਵਿਚ ਮੌਜੂਦ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਡੀਆਂ ਭੈਣਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਪਰ 48 ਮਹੀਨੇ ਬੀਤ ਚੁੱਕੇ ਹਨ ਅਜੇ ਤੱਕ ਇਕ ਚਵਾਣੀ ਤੱਕ ਨਹੀਂ ਦਿੱਤੀ। ਪੰਜਾਬ ਦੀਆਂ ਔਰਤਾਂ ਦੇ ਨਾਲ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਧੋਖਾ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵਾਲਿਆਂ ਨੇ ਪੰਜਾਬ ਨੂੰ ਬੜੀ ਬੇਰਹਿਮੀ ਨਾਲ ਲੁੱਟਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com