ਜਥੇਦਾਰ ਗੜਗੱਜ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਨਾਨਕਸ਼ਾਹੀ ਸੰਮਤ 558 ਦਾ ਕੈਲੰਡਰ ਜਾਰੀ

ਜਥੇਦਾਰ ਗੜਗੱਜ, ਐਡਵੋਕੇਟ ਧਾਮੀ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਨਾਨਕਸ਼ਾਹੀ ਸੰਮਤ 558 ਦਾ ਕੈਲੰਡਰ ਜਾਰੀ

ਅੰਮ੍ਰਿਤਸ- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਾਨਕਸ਼ਾਹੀ ਸੰਮਤ 558 (ਸੰਨ 2026-27) ਦਾ ਕੈਲੰਡਰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਮੁੱਖ ਸ਼ਖ਼ਸੀਅਤਾਂ ਦੀ ਮੌਜੂਦਗੀ ਵਿਚ ਜਾਰੀ ਕੀਤਾ। ਇਸ ਵਾਰ ਦਾ ਨਾਨਕਸ਼ਾਹੀ ਕੈਲੰਡਰ ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਅਤੇ ਸ੍ਰੀ ਕੀਰਤਪੁਰ ਸਾਹਿਬ 400 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਾਲ ਭਗਤ ਰਵਿਦਾਸ ਜੀ ਦਾ 650 ਸਾਲਾ ਜਨਮ ਦਿਹਾੜਾ ਅਤੇ ਸ੍ਰੀ ਕੀਰਤਪੁਰ ਸਾਹਿਬ ਦਾ 400 ਸਾਲਾ ਸਥਾਪਨਾ ਦਿਵਸ ਕੌਮ ਵੱਲੋਂ ਚੜ੍ਹਦੀ ਕਲਾ ਅਤੇ ਪੰਥਕ ਜਾਹੋ-ਜਲਾਲ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸ਼ਤਾਬਦੀ ਸਬੰਧੀ ਭਾਈਚਾਰੇ ਨਾਲ ਮਿਲ ਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਉਲੀਕੀ ਜਾਵੇਗੀ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

Credit : www.jagbani.com

  • TODAY TOP NEWS