ਜਲਾਲਾਬਾਦ : ਜਿਥੇ ਕਿ ਇੱਕ ਪਾਸੇ ਪੰਜਾਬ ਸਰਕਾਰ ਦੇ ਵੱਲੋਂ ਨਸ਼ਿਆਂ ’ਤੇ ਠੱਲ ਪਾਉਣ ਦੇ ਦਾਅਵੇ ਕੀਤੇ ਜਾ ਰਹੇ ਹਨ ਤੇ ਪੁਲਸ ਵੱਲੋਂ ਵੀ ਦਿਨ ਰਾਤ ਨਸ਼ੇ ਦੇ ਵਪਾਰੀਆਂ ਨੂੰ ਫੜਨ ਦੀ ਗੱਲ ਕੀਤੀ ਜਾ ਰਹੀ ਹੈ, ਉਧਰ ਦੂਜੇ ਪਾਸੇ ਜਲਾਲਾਬਾਦ ਤੋਂ ਤਸਵੀਰਾਂ ਸਾਹਮਣੇ ਆਈਆਂ ਹਨ ਜਿੱਥੇ ਕਿ ਫ਼ਾਜ਼ਿਲਕਾ ਫ਼ਿਰੋਜ਼ਪੁਰ ਰੋਡ ’ਤੇ ਸਥਿਤ ਸਿਵਲ ਹਸਪਤਾਲ ਦੇ ਬਾਹਰ ਚਾਹ ਦੇ ਖੋਖੇ ਦੀ ਆੜ ਵਿੱਚ ਸ਼ਰੇਆਮ ਨਸ਼ੀਲੇ ਕੈਪਸੂਲ ਵਿੱਚ ਜਾ ਰਹੇ ਹਨ।
ਵੀਡੀਓ ਵਾਇਰਲ ਹੋਣ ਤੋਂ ਬਾਅਦ ਤੋਂ ਪੂਰੇ ਮਾਮਲੇ ਦੀ ਪੜਤਾਲ ਕੀਤੀ ਗਈ ਤਾਂ ਥਾਣਾ ਅਮੀਰ ਖਾਸ ਪੁਲਸ ਦੇ ਕਈ ਰਾਜ ਸਾਹਮਣੇ ਆਏ ਜਿਥੇ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪੂਰੀ ਤਰ੍ਹਾਂ ਨਾਲ ਫ਼ੇਲ ਸਾਬਤ ਹੁੰਦੀ ਦਿਖਾਈ ਦੇ ਰਹੀ ਹੈ। ਵਾਇਰਲ ਵੀਡੀਓ ਮਾਮਲੇ ਨੂੰ ਲੈ ਕੇ ਜਦੋਂ ਉਕਤ ਸ਼ਖਸ ਨਾਲ ਗੱਲਬਾਤ ਕੀਤੀ ਤਾਂ ਉਸ ਨੇ ਕਈ ਹੋਰ ਰਾਜ ਖੋਲ੍ਹ ਦਿੱਤੇ। ਉਸ ਨੇ ਕਿਹਾ ਇੱਥੇ ਇੱਕ ਨਹੀਂ ਕਈ ਲੋਕ ਨਸ਼ਾ ਵੇਚਦੇ ਹਨ। ਰੋਜ਼ਾਨਾ ਦੇ 400 ਨਸ਼ੀਲੇ ਕੈਪਸੂਲ ਵੇਚੇ ਜਾਂਦੇ ਹਨ। ਇੰਨਾ ਹੀ ਨਹੀਂ ਉਸ ਨੇ ਕਿਹਾ ਕਿ ਉਸ ਨੂੰ ਪੁਲਸ ਨੇ ਦੋ ਵਾਰੀ ਚੁੱਕਿਆ ਇੱਕ ਵਾਰੀ ਪਰਚਾ ਦਰਜ ਕਰਤਾ ਤੇ ਦੂਸਰੀ ਵਾਰ ਥਾਣਾ ਅਮੀਰ ਖਾਸ ਪੁਲਸ ਨੇ ਪੈਸੇ ਲੈ ਕੇ ਛੱਡ ਦਿੱਤਾ। ਇਸ ਮਾਮਲੇ ਨੂੰ ਲੈ ਕੇ ਸਰਕਾਰੀ ਹਸਪਤਾਲ ਦੇ ਬਾਹਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਵੇਚਣ ਵਾਲੇ ਲੋਕ ਇੱਕ ਦੂਜੇ ’ਤੇ ਚਿੱਟੇ ਦਾ ਨਸ਼ਾ , ਨਸ਼ੀਲੀਆ ਗੋਲੀਆਂ ਵੇਚਣ ਦੇ ਦੋਸ਼ ਲਗਾਉਂਦੇ ਰਹੇ ਅਤੇ ਮਾਮਲਾ ਹੱਥੋਪਾਈ ਤੱਕ ਵੀ ਪੁੱਜ ਗਿਆ।
ਹੁਣ ਵੇਖਣਾ ਇਹ ਹੋਵੇਗਾ ਕਿ ਨਸ਼ੀਲੀਆ ਗੋਲੀਆਂ ਵੇਚਣ ਵਾਲੇ ਲੋਕਾਂ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਬੰਧਿਤ ਥਾਣਾ ਅਮੀਰ ਖਾਸ ਦੀ ਪੁਲਸ ਇਨ੍ਹਾਂ ਤਸਕਰਾਂ ਨੂੰ ਫੜ ਕੇ ਬਣਦੀ ਕਾਨੂੰਨੀ ਕਾਰਵਾਈ ਕਰਦੀ ਹੈ ਜਾਂ ਫਿਰ ਇਹ ਮਾਮਲਾ ਠੰਢੇ ਬਸਤੇ ’ਚ ਪਾ ਦਿੱਤਾ ਜਾਂਦਾ ਹੈ। ਇਸ ਮਾਮਲੇ ਸਬੰਧੀ ਜਦੋਂ ਥਾਣਾ ਅਮੀਰ ਖਾਸ ਦੇ ਐੱਸ.ਐੱਸ.ਓ. ਜੁਗਰਾਜ ਸਿੰਘ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਪੁਲਸ ਦੇ ਵੱਲੋਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਨੂੰ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਦੇ ਬਾਹਰ ਸ਼ਰੇਆਮ ਵਿੱਕ ਰਹੀਆਂ ਨਸ਼ੀਲੀਆਂ ਗੋਲੀਆ ਦੇ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਇੱਕ ਵਿਅਕਤੀ ਦੇ ਵਿਰੁੱਧ ਪਰਚਾ ਦਰਜ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Credit : www.jagbani.com